Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਭਾਰਤੀ ਕਿਸਾਨ ਏਕਤਾ ਸਿੱਧੂਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜਾਣੀਆਂ ਅਤੇ ਪਿੰਡ ਖੇਲਾ ਵਿਖੇ ਸਰਬ ਸੰਮਤੀ ਨਾਲ ਚੋਣ-

ਖ਼ਬਰ ਸ਼ੇਅਰ ਕਰੋ
046264
Total views : 154289

ਅੰਮ੍ਰਿਤਸਰ, 24 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਅੱਜ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੇ ਵਿੱਚ ਬਲਾਕ ਬਲਜਿੰਦਰ ਸਿੰਘ ਜਾਣੀਆਂ, ਸ੍ ਬਰਿੰਦਰ ਜੀਤ ਸਿੰਘ, ਸੁਖਪਾਲ ਸਿੰਘ ਖੇਲਾ ਦੀ ਅਗਵਾਈ ਵਿੱਚ ਪਿੰਡ ਜਾਣੀਆਂ ਅਤੇ ਪਿੰਡ ਖੇਲਾ ਵਿਖੇ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਪਿੰਡ ਜਾਣੀਆਂ ਵਿਚ ਪ੍ਰਧਾਨਗੀ ਦੀ ਜ਼ਿੰਮੇਂਵਾਰੀ ਬਚਿੱਤਰ ਸਿੰਘ ਅਤੇ ਮੀਤ ਪ੍ਰਧਾਨ ਸਾਹਿਬ ਸਿੰਘ ਨੂੰ ਦਿੱਤੀ ਗਈ। ਇਸੇ ਪਿੰਡ ਖੇਲਾ ਵਿਖੇ ਪ੍ਰਧਾਨ ਬਲਜੀਤ ਸਿੰਘ ਅਤੇ ਜਨਰਲ ਸਕੱਤਰ ਲਖਬੀਰ ਸਿੰਘ ਨਿਯੂਕਤ ਕੀਤੇ ਗਏ।ਇਸ ਮੌਕੇ ਉਚੇਚੇ ਤੌਰ ਪਹੁੰਚੇ ਜ਼ਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਨੇ ਖਨੌਰੀ ਮੋਰਚੇ ਤੇ ਚਲ ਰਹੇ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕੀਤਾ। ਸ੍ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਜਾਣਕਾਰੀ ਦਿੱਤੀ ਅਤੇ ਮੋਰਚੇ ਨੂੰ ਹੋਰ ਤੇਜ਼ ਕਰਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਬਲਰਾਮ ਸਿੰਘ ਝੰਜੋਟੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਨਿਯੁਕਤ ਕੀਤਾ ਕੀਤਾ ਗਿਆ ਸੀ। ਪਰ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਕਰਕੇ ਇਥੇ ਟਰੈਕਟਰ ਮਾਰਚ ਪੰਜੀ ਜਨਵਰੀ ਨੂੰ ਕੀਤਾ ਜਾਵੇਗਾ। ਵੱਧ ਤੋਂ ਵੱਧ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਗਿਆ।ਇਸ ਮੌਕੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਸੇਠੀ ਵੱਲੋਂ ਆਈ ਹੋਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਕਿਸਾਨੀ ਨੂੰ ਬਚਾਉਣ ਵਾਸਤੇ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।

ਇਸ ਮੌਕੇ ਬਲਜਿੰਦਰ ਸਿੰਘ ਫਤਾਹਪੁਰ, ਰੁਪਿੰਦਰ ਸਿੰਘ ਗੋਰਾ, ਰਵਿੰਦਰ ਸਿੰਘ ਸਮਰਾ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਓਂਕਾਰ ਸਿੰਘ, ਦਲਬੀਰ ਸਿੰਘ, ਜਗਰੂਪ ਸਿੰਘ, ਪਿੰਡ ਖੇਲੇ ਤੋਂ ਜਸਪਾਲ ਸਿੰਘ ਹਰਦੇਵ ਸਿੰਘ, ਹਰਪ੍ਰੀਤ ਸਿੰਘ ਸੋਨਾ ਦਲਬੀਰ ਸਿੰਘ ਸਿੰਘ ਤੇ ਹੋਰ ਅਨੇਕਾਂ ਕਿਸਾਨ ਵਰਕਰ ਹਾਜ਼ਰ ਸਨ