Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਖ਼ਬਰ ਸ਼ੇਅਰ ਕਰੋ
043982
Total views : 148979

ਅੰਮ੍ਰਿਤਸਰ 24 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਨੇ ਕਨੂੰਨੀ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਮੱਤੇਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਵਾਹਿਗੁਰੂ ਦੇ ਚਰਨਾ ਵਿਚ ਅਰਦਾਸ ਕੀਤੀ।