Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਚਨ ਦੁਹਰਾਇਆ

ਖ਼ਬਰ ਸ਼ੇਅਰ ਕਰੋ
050934
Total views : 167439

ਦੁਖਦਾਈ ਘਟਨਾ ਦਾ ਮੌਕਾ ਵੇਖਣ ਪੁੱਜੇ ਕੈਬਨਿਟ ਮੰਤਰੀ
ਡਾ. ਅੰਬੇਡਕਰ ਜੀ ਦੇ ਬੁੱਤ ਤੇ ਕੀਤੀਆਂ ਫੁੱਲ ਮਾਲਾਵਾਂ ਅਰਪਿਤ

ਅੰਮ੍ਰਿਤਸਰ 27 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪਿਛਲੇ ਦਿਨੀ ਹੈਰੀਟੇਜ ਸਟਰੀਟ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਦੀ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਅਹਿਦ ਲੈਂਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸਰਦਾਰ ਹਰਪਾਲ ਸਿੰਘ ਚੀਮਾ , ਸ੍ਰੀ ਅਮਨ ਅਰੋੜਾ, ਸ: ਹਰਭਜਨ ਸਿੰਘ ਈ.ਟੀ.ਓ. ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਾ. ਅੰਡਬੇਕਰ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ। ਮੰਤਰੀ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਅੱਜ ਉਕਤ ਘਟਨਾ ਸਥਾਨ ਉੱਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਸਖ਼ਤ ਸਜਾ ਦਿਵਾਈ ਜਾਵੇਗੀ।
ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸੰਸਦ ਅਤੇ ਸੰਸਦ ਤੋਂ ਬਾਹਰ ਜੋ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਉਹ ਦੇਸ਼ ਵਿੱਚ ਨਫ਼ਤਰ ਫੈਲਾ ਰਹੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨਾਂ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਚਲ ਰਹੀ ਹੈ ਅਤੇ ਜੋ ਕੋਈ ਵੀ ਇਸ ਘਟਨਾ ਵਿੱਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਪੰਜਾਬ ਵਿੱਚ ਨਫ਼ਰਤ ਫੈਲਾਉਣਾ ਚਾਹੁੰਦੇ ਹਨ ਅਤੇ ਪੰਜਾਬ ਦੀ ਸਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ, ਉਨਾਂ ਦੀ ਇਸ ਕਾਰਵਾਈ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮਾਨਯੋਗ ਕੋਰਟ ਨੇ ਦੋਸ਼ੀ ਦਾ ਚਾਰ ਦਿਨਾਂ ਰਿਮਾਂਡ ਦਿੱਤਾ ਹੈ। ਉਨਾਂ ਕਿਹਾ ਕਿ ਸਾਰੇ ਸਾਜਿਸ਼ ਕਰਤਾਵਾਂ ਨੂੰ ਜਲਦੀ ਹੀ ਕਾਨੂੰਨ ਦੇ ਕਟਿਹਰੇ ਵਿੱਚ ਲਿਆਂਦਾ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਦੀ ਧਰਤੀ ਹੈ ਅਤੇ ਸਾਡੇ ਸਾਰੇ ਗੁਰੂ ਸਾਹਿਬਾਨ ਨੇ ਸਾਰੀਆਂ ਜਾਤ-ਪਾਤ ਅਤੇ ਭੇਦਭਾਵ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਸੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਕਦੇ ਵੀ ਨਹੀਂ ਟੁੱਟਣ ਦੇਣਗੇ ਅਤੇ ਸ਼ਰਾਰਤੀ ਅਨਸਰਾਂ ਨੂੰ ਇਸਦਾ ਮੂੰਹ ਤੋੜ ਜਵਾਬ ਦੇਣਗੇ। ਉਨਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਾਨੂੰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਸੀ ਅਤੇ ਇਸ ਸਾਂਝ ਨੂੰ ਕਦੇ ਵੀ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ: ਧਾਲੀਵਾਲ ਅਤੇ ਸ: ਈ.ਟੀ.ਓ. ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਸਾਂਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਜਿਸ਼ ਨੂੰ ਬੇਨਕਾਬ ਕਰ ਕੇ ਰਹੇਗੀ। ਉਨਾਂ ਕਿਹਾ ਕਿ ਇਹ ਸਮਾਂ ਦਿਮਾਗ ਤੋਂ ਕੰਮ ਲੈਣ ਦਾ ਹੈ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਜ਼ਜਬਾਤ ਵਿੱਚ ਆ ਕੇ ਕੋਈ ਗਲ਼ਤ ਕਦਮ ਨਾ ਉਠਾਉਣ।
ਇਸ ਮੌਕੇ ਮੈਡਮ ਸੋਨੀਆ ਮਾਨ, ਸਤਪਾਲ ਸੋਖੀ, ਸ: ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਾਬਾ ਸਾਹਿਬ ਦੇ ਪੈਰੋਕਾਰ ਹਾਜ਼ਰ ਸਨ।
ਕੈਪਸ਼ਨ : ਵੱਖ ਵੱਖ ਤਸਵੀਰਾਂ
==—-