Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ- ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਖ਼ਬਰ ਸ਼ੇਅਰ ਕਰੋ
046250
Total views : 154252

ਡੀ.ਆਈ.ਜੀ. ਸਿੱਧੂ ਨੇ ਪਾਈਆਂ ਨਵੀਆਂ ਪੈੜਾਂ, ਨਵੇਂ ਸਾਲ ਦੇ ਮੌਕੇ ‘ਤੇ ਵੀ ਦਿੱਤੀਆਂ ਸਨ ਮੁਲਾਜ਼ਮਾਂ ਨੂੰ ਤਰੱਕੀਆਂ
ਪਟਿਆਲਾ, 2 ਫ਼ਰਵਰੀ- ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।

ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।

ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।

ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।