Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

14 ਫਰਵਰੀ ਤੋਂ ਸ਼ੁਰੂ ਹੋਵੇਗਾ ਖੇਤਰੀ ਸਾਰਸ ਮੇਲਾ – ਵਧੀਕ ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051763
Total views : 168649

ਦੇਸ਼ ਭਰ ਦੇ ਕਾਰੀਗਰ ਲਗਾਉਣਗੇ ਸਟਾਲ-
ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ-
ਅੰਮ੍ਰਿਤਸਰ , 5 ਫਰਵਰੀ (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਫਰਵਰੀ ਤੋਂ 23 ਫਰਵਰੀ, 2025 ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ ।
ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਦੱਸਿਆ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ। ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਅੰਮ੍ਰਿਤਸਰ ਵਾਸੀ ਲੁਫ਼ਤ ਲੈ ਸਕਣਗੇ ।ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ 300 ਤੋਂ ਵੱਧ ਸਟਾਲ ਲਗਾਏ ਜਾਣਗੇ ਜਿਸ ਵਿਚੋਂ 200 ਸਟਾਲ ਦੂਜੇ ਰਾਜਾਂ ਦੇ ਕਾਰੀਗਰਾਂ ਨੂੰ ਅਤੇ 100 ਸਟਾਲ ਪੰਜਾਬ ਦੇ ਸੈਲਫ ਹੈਲਪ ਗਰੁੱਪਾਂ ਨੂੰ ਦਿੱਤੇ ਜਾਣਗੇ।
ਇਸ ਮੀਟਿੰਗ ਵਿੱਚ ਸ੍ਰ ਜੈ ਇੰਦਰ ਸਿੰਘ ਜਾਇੰਟ ਕਮਿਸ਼ਨਰ ਨਗਰ ਨਿਗਮ , ਸ੍ਰੀ ਸੰਦੀਪ ਮਲਹੋਤਰਾ ਜਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਪਲਵ ਸ੍ਰੇਸ਼ਟਾ ਜਿਲ੍ਹਾ ਸਮਾਜਿਕ ਨਿਆ ਅਧਿਕਾਰਤਾ ਅਫਸਰ, ਸ੍ਰੀ ਸੈਮਸਨ ਮਸੀਹ ਸਕੱਤਰ ਰੈਡ ਕਰਾਸ ਸੁਸਾਇਟੀ, ਸ੍ਰੀ ਪ੍ਰਭਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।