




Total views : 161395






Total views : 161395ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ
ਅੰਮ੍ਰਿਤਸਰ, 7 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ ਨੂੰ ਈਟ ਰਾਈਟ ਵਾਕਾਥੋਨ ਸੈਰ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਜਿਲ੍ਹਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸ੍ਰ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਤੰਦਰੁਸਤ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਮੁਸਤੈਦੀ ਨਾਲ ਡੱਟਿਆ ਹੋਇਆ ਹੈ। ਇਸ ਮੇਲੇ ਵਿੱਚ ਪੰਜਾਬ ਦੇ ਪ੍ਰਸਿੱਧ ਖਾਣੇ ਤੋਂ ਇਲਾਵਾ ਵੱਖ ਵੱਖ ਭੋਜਨਾਂ ਦੇ ਸਟਾਲ ਲਗਾਏ ਜਾਣਗੇ। ਇਨ੍ਹਾਂ ਸਟਾਲਾਂ ਵਿੱਚ ਜਿਲ੍ਹਾ ਵਾਸੀਆਂ ਨੂੰ ਤੁੰਦਰੁਸਤ ਖਾਦ ਪਦਾਰਥ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਸਵਸਥ ਭੋਜਨ ਤੇ ਪੋਸਟਰ ਮੇਕਿੰਗ ਮੁਕਾਬਲੇ, ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 15 ਫਰਵਰੀ ਨੂੰ ਈਟ ਰਾਈਟ ਵਾਕਾਥੋਨ ਸੈਰ ਦਾ ਆਯੋਜਨ ਸ:ਸ:ਸ:ਸ ਚੌਂਕ ਸਵੇਰੇ 6 ਵਜੇ ਨਿਰਧਾਰਤ ਤਰੀਕ ਨੂੰ ਸ਼ੁਰੂ ਕੀਤਾ ਜਾਵੇਗਾ, ਜਦ ਕਿ ਸਮਾਪਤੀ ਸਾਹਮਣੇ ਪਾਰਕ ਹੋਟਲ ਨੇੜੇ ਕਿਚਲੂ ਚੌਂਕ ਵਿਖੇ ਕੀਤੀ ਜਾਵੇਗੀ। ਇਸ ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੰਪਨੀ ਬਾਗ ਨੇੜੇ ਮਹਾਰਾਜਾ ਰਣਜੀਤ ਸਿੰਘ ਬੁੱਤ ਵਿਖੇ ਮੇਲਾ ਆਯੋਜਿਤ ਕੀਤਾ ਜਾਵੇਗਾ।







