




Total views : 161400






Total views : 161400ਜੰਡਿਆਲਾ ਗੁਰੂ, 8 ਜਨਵਰੀ-(ਸਿਕੰਦਰ ਮਾਨ)- ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਨਵੇਂ ਐੱਸ.ਐੱਚ.ਓ ਕੁਲਵਿੰਦਰ ਸਿੰਘ ਨੇ ਬਤੌਰ ਐਸ ਐਚ ਓ ਜੰਡਿਆਲਾ ਗੁਰੂ ਚਾਰਜ ਸੰਭਾਲ ਲਿਆ ਹੈ।
ਨਵਨਿਯੁਕਤ ਐੱਸ.ਐੱਚ.ਓ ਕੁਲਵਿੰਦਰ ਸਿੰਘ ਨੇ ਕਿਹਾ ਕਿ ਐਸ.ਐਸ. ਪੀ. ਅੰਮ੍ਰਿਤਸਰ (ਦਿਹਾਤੀ) ਸ. ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਦੀ ਇਨਬਿਨ ਪਾਲਣਾ ਕੀਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਨਸ਼ਿਆਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।
———-







