Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਦਿੱਲੀ ਅੰਦੋਲਨ 2, ਕਿਸਾਨ ਮਜ਼ਦੂਰ ਸੰਘਰਸ਼ 361ਵੇਂ ਦਿਨ ਵਿੱਚ ਜਾਰੀ

ਖ਼ਬਰ ਸ਼ੇਅਰ ਕਰੋ
051759
Total views : 168645

10 ਜਨਵਰੀ ਨੂੰ ਸ਼ੰਭੂ ਮੋਰਚੇ ਤੇ ਜਿਲ੍ਹਾ ਅੰਮ੍ਰਿਤਸਰ ਤੋਂ ਜਥਿਆਂ ਦੀ ਹੋਵੇਗੀ ਆਮਦ

ਅੰਮ੍ਰਿਤਸਰ, 09 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ, ਫਰਵਰੀ 2024 ਤੋਂ ਲਗਾਤਾਰ ਜਾਰੀ ਦਿੱਲੀ ਅੰਦੋਲਨ 2 ਵੱਖ ਵੱਖ ਬਾਡਰਾਂ ਤੇ ਕਿਸਾਨ ਮਜ਼ਦੂਰ ਮੋਰਚਾ, ਭਾਰਤ ਅਤੇ ਸੰਜੁਕਤ ਕਿਸਾਨ ਮੋਰਚਾ, ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਸ਼ੰਬੂ, ਖਨੌਰੀ, ਰਤਨਪੁਰਾ (ਰਾਜਿਸਥਾਨ) ਵਿਖੇ ਲਗਾਤਾਰ ਜਾਰੀ ਹੈ। ਸ਼ੰਭੂ ਬਾਰਡਰ ਮੋਰਚੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਕਿਸਾਨਾਂ ਮਜਦੂਰਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਵਿੱਢੇ ਗਏ ਸੰਘਰਸ਼ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਇਸੇ ਸਬੰਧ ਵਿੱਚ ਸ਼ੰਭੂ ਬਾਰਡਰ ਤੇ ਰੱਖੇ ਗਏ ਸਾਲਾਨਾ ਇੱਕਠ ਤਹਿਤ ਪੂਰੇ ਦੇਸ਼ ਤੋਂ ਕਿਸਾਨ ਮਜਦੂਰ ਜਥੇਬੰਦੀਆਂ ਦੇ ਨੁੰਮਾਇਦੇ ਸ਼ਿਰਕਤ ਕਰਨਗੇ। ਉਹਨਾ ਦਿੱਲੀ ਚੋਣ ਦੇ ਨਤੀਜ਼ਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਵੇਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਜ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਤੇ ਕੰਮ ਕਰ ਰਹੀਆਂ ਹਨ, ਪਰ ਪੰਜਾਬ ਵਿਚਲੀ ਸਰਕਾਰ ਨੂੰ ਦਿੱਲੀ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਕੱਲ੍ਹ ਸੋਮਵਾਰ ਨੂੰ ਜਿਲ੍ਹਾ ਅੰਮ੍ਰਿਤਸਰ ਤੋਂ ਸੈਂਕੜੇ ਕਿਸਾਨ ਮਜ਼ਦੂਰ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਮੂਲੀਅਤ ਲਈ ਪਹੁੰਚਣਗੇ। ਉਹਨਾ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਮਨਰੇਗਾ ਤਹਿਤ ਪ੍ਰਤੀ ਸਾਲ 200 ਰੁਜਗਾਰ ਅਤੇ ਦਿਹਾੜੀ 700, ਕਿਸਾਨਾਂ ਮਜਦੂਰਾਂ ਦੀ ਕਰਜ਼ ਮੁਕਤੀ, ਜਮੀਨ ਅਧਿਗ੍ਰਹਿਣ ਕਾਨੂੰਨ ਨੂੰ 2013 ਵਾਲੇ ਰੂਪ। ਵਿੱਚ ਬਹਾਲ ਕਰਵਾਓਣ, ਦਿੱਲੀ ਅੰਦੋਲਨ ਦੌਰਾਨ ਪਾਏ ਗਏ ਕੇਸ ਰੱਦ ਕਰਨ ਅਤੇ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ, ਫ਼ਸਲੀ ਬੀਮਾ ਯੋਜਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ, ਆਦਿਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ, ਸਮੇਤ ਸਾਰੀਆਂ ਮੰਗਾਂ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।