




Total views : 148977







ਅੰਮ੍ਰਿਤਸਰ 11 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਵਲੋਂ ਆਮ ਲੋਕਾਂ ਦੀ ਵਪਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਫ਼ਿਊਚਰ ਟਾਈਕੁਨ’ ਪ੍ਰੋਗਰਾਮ ਸਬੰਧੀ ਸਥਾਨਕ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ.ਤੀਰਥਪਾਲ ਸਿੰਘ ਨੇ ਕਿਹਾ ਕਿ ‘ਫ਼ਿਊਚਰ ਟਾਈਕੂਨ’ ਪ੍ਰੋਗਰਾਮ ਉਹਨਾਂ ਸਾਰਿਆਂ ਲੋਕਾਂ ਕਈ ਇੱਕ ਸੁਨਹਿਰਾ ਮੌਕਾ ਹੈ ਜਿਹਨਾਂ ਕੋਲ ਬੇਹਤਰੀਨ ਵਪਾਰਕ ਆਈਡਿਆ ਹਨ,ਪਰ ਪੈਸੇ ਅਤੇ ਗਾਈਡੈਂਸ ਦੀ ਅਣਹੋਂਦ ਕਾਰਨ ਉਹ ਇਹਨਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਅਸਮਰਥ ਹਨ।ਉਹਨਾ ਕਿਹਾ ਕਿ ਖਾਸ ਕਰਕੇ ਵਿਦਿਆਰਥੀਆਂ ਨੂੰ ਇਸ ਮੌਕੇ ਦਾ ਜ਼ਰੁਰ ਲਾਭ ਲੈਣਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਵਲੋਂ ਆਪਣੇ ਬਿਨੈ ਪੱਤਰ ਭੇਜੇ ਗਏ ਹਨ।ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਵਿਿਦਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਅਤੇ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਦੀਆਂ ਵੱਖ-ਵੱਖ ਕੈਟੀਗਈਆਂ ਬਣਾਈਆਂ ਗਈਆਂ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਪ੍ਰੋਜੈਕਟ ਨੂੰ 50 ਹਜ਼ਾਰ, ਦੂਸਰੇ ਸਥਾਨ ਨੂੰ 20 ਹਜ਼ਾਰ ਅਤੇ ਤੀਸਰੇ ਸਥਾਨ ਨੂੰ 10 ਹਜ਼ਾਰ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ।ਇਸ ਸੈਮੀਨਾਰ ਵਿੱਚ ਸਕੂਲ ਪ੍ਰਿੰਸੀਪਲ ਵਿਕਾਸ਼ ਪਰਾਸ਼ਰ, ਚੈਤਨਿਆ ਸਹਿਗਲ, ਮੁਕੇਸ਼ ਸਾਰੰਗਲ, ਅਭਿਸ਼ੇਕ ਅਤੇ ਪੰਕਜ ਕੁਮਾਰ ਸ਼ਰਮਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।






