Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

13 ਫਰਵਰੀ ਨੂੰ ਹੋਵੇਗਾ ਗਲੋਬਸ ਵੇਅਰਹਾਊਸ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ

ਖ਼ਬਰ ਸ਼ੇਅਰ ਕਰੋ
051768
Total views : 168654

ਅੰਮ੍ਰਿਤਸਰ 11 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਹਨਾਂ ਸ਼ਬਦਾ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 13 ਫਰਵਰੀ 2025 ਦਿਨ ਵੀਰਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਰੁਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਗਲੋਬਸ ਵੇਅਰਹਾਉਸ ਐਂਡ ਟ੍ਰੇਡਿੰਗ ਪ੍ਰਾਈਵੇਟ ਲਿਮਟਿਡ ਵੱਲੋਂ ਰਿਜਨਲ ਮੈਨੇਜਰ, ਕਲੱਸਟਰ ਮੈਨੇਜਰ, ਸਟੇਸ਼ਨ ਮੈਨੇਜਰ, ਡਿਪਟੀ ਮੈਨੇਜਰ, ਅਸਿਸਟੈਂਟ ਮੈਨੇਜਰ, ਟੈਕਨੀਕਲ ਅਸਿਸਟੈਂਟ, ਆਈ.ਟੀ. ਅਸਿਸਟੈਂਟ, ਗਡਾਉਨ ਇੰਚਾਰਜ, ਗਡਾਉਨ ਅਸਿਸਟੈਂਟ, ਲੌਰੀ ਓਪਰੇਟਰ, ਸੀਨੀਅਰ ਸੁਪਰਵਾਈਜ਼ਰ, ਸੁਪਰਵਾਈਜ਼ਰ, ਕਲਰਕ ਦੀਆਂ ਅਸਾਮੀਆਂ ਲਈ ਕੇਵਲ ਲੜਕਿਆਂ ਦੀ ਸਿਲੈਕਸ਼ਨ ਕੀਤੀ ਜਾਵੇਗੀ। ਵੱਖ-ਵੱਖ ਅਸਾਮੀਆਂ ਲਈ ਯੋਗਤਾ ਐਮ.ਐਸ.ਸੀ. ਐਗਰੀਕਲਚਰ, ਬੀ.ਐਸ.ਸੀ. ਐਗਰੀਕਲਚਰ, ਬੀ.ਐਸ.ਸੀ. ਨਾਨ ਮੈਡੀਕਲ, ਮੈਡੀਕਲ, ਬੀ.ਟੈਕ, ਗਰੈਜੁਏਸ਼ਨ ਨਾਲ ਕੰਪੀਓਟਰ ਵਿੱਚ ਮੁਹਾਰਤ ਹੋਣੀ ਜਾਣਕਾਰੀ ਜਰੂਰੀ ਹੈ। ਇਹਨਾਂ ਸਾਰੀਆਂ ਅਸਾਮੀਆਂ ਲਈ ਉਮਰ ਹੱਦ 21 ਤੋਂ 45 ਸਾਲ ਰਹੇਗੀ। ਵੱਖ-ਵੱਖ ਅਸਾਮੀਆਂ ਲਈ ਤਨਖਾਹ 15000/- ਤੋਂ 35000/- ਰੁਪਏ ਪ੍ਰਤੀ ਮਹੀਨਾਂ ਹੋਵੇਗੀ।
ਉਪ-ਮੁੱਖ ਕਾਰਜਾਕਰੀ ਅਫ਼ਸਰ ਸ੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਨੌਕਰੀ ਕਰਨ ਦੀ ਲੋਕੇਸ਼ਨ ਅੰਮ੍ਰਿਤਸਰ ਅਤੇ ਨਾਲ ਲਗਦੇ ਖੇਤਰ ਦੇ ਆਸ-ਪਾਸ ਰਹੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਪੈਨ ਕਾਰਡ ਆਦਿ ਲੈ ਕੇ ਮਿਤੀ 13-02-2025, ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।
ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਹਰਜੀਤ ਸਿੰਘ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇੰਟਰਵੀਓ ਤੇ ਆਉਣ ਤੋਂ ਪਹਿਲਾਂ ਪ੍ਰਾਰਥੀ ਫਾਰਮਲ ਡਰੈੱਸ ਵਿੱਚ ਆਉਣਾ ਯਕੀਨੀ ਬਣਾਉਣ ਅਤੇ ਇਹਨਾਂ ਅਸਾਮੀਆਂ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਹੈਲਪਲਾਈਨ ਨੰ.9915789068 ਤੇ ਸੰਪਰਕ ਕਰ ਸਕਦੇ ਹਨ।