Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਪਿੰਡ ਮੂਸਾ ਕਲਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

ਖ਼ਬਰ ਸ਼ੇਅਰ ਕਰੋ
046259
Total views : 154271

ਤਰਨ ਤਾਰਨ, 11 ਫਰਵਰੀ – ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ੍ਹਾਂ ਦੀ ਚੋਣ ਮਿਤੀ 16 ਫਰਵਰੀ 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਇਸ ਸੰਬੰਧ ਵਿਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਪਿੰਡ ਮੂਸਾ ਕਲ੍ਹਾਂ, ਤਹਿਸੀਲ ਤੇ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਤੇ ਇਸ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।
ਹੁਕਮਾਂ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਤੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈਣ ਜਾ ਰਹੇ ਹੋਣ) ਜਿੰਨ੍ਹਾਂ ਨੂੰ ਜੈੱਡ ਪਲੱਸ ਸਕਿਉਰਿਟੀ ਮਿਲੀ ਹੋਵੇ, ਜਾਂ ਜਿੰਨਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਉਨ੍ਹਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।
ਇਹ ਹੁਕਮ ਮਿਤੀ 18 ਫਰਵਰੀ, 2025 ਤੱਕ ਲਾਗੂ ਰਹਿਣਗੇ।
—————-