




Total views : 149007







ਹਲਕੇ ‘ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਅੰਮ੍ਰਿਤਸਰ 12 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਹੀ ਜਾ ਕੇ ਦੂਰ ਕਰਨ ਦਾ ਬੀੜਾ ਉਠਾਇਆ ਹੋਇਆ ਹੈ। ਕੈਬਨਿਟ ਮੰਤਰੀ ਅੱਜ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਫਿਰਕੇ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਬਤੌਰ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਮੈਂ ਬੁਨਿਆਦੀ ਢਾਂਚੇ ਦੇ ਵਿਸਥਾਰਉੱਤੇ ਜੋਰ ਦਿੱਤਾ ਹੈ ਤਾਂ ਜੋ ਲੋਕਾਂ ਦਾ ਜਿੰਦਗੀ ਆਸਾਨ ਹੋ ਸਕੇ ਅਤੇ ਰੁਜ਼ਗਾਰ ਦੇ ਮੌਕੇ ਵੱਧ ਸਕਣ।
ਕੈਬਨਿਟ ਮੰਤਰੀ ਨੇ ਲੋਕਾਂ ਦੇ ਮਸਲੇ ਸੁਣਕੇ ਮੌਕੇ ‘ਤੇ ਹੀ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਨੈਣਾਂ ਰੰਧਾਵਾ, ਸਤਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਸ ਹਰਭਜਨ ਸਿੰਘ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੇਕ ਨੀਤੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਅਤੇ ਬਹੁਤੀਆਂ ਸੇਵਾਵਾਂ ਲੋਕਾਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਦੇਣ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਹੁਣ ਬਹੁਤੇ ਕੰਮਾਂ ਲਈ ਸੁਵਿਧਾ ਕੇਂਦਰਾਂ ਵਿੱਚ ਵੀ ਜਾਣ ਦੀ ਲੋੜ ਨਹੀਂ, ਤੁਸੀਂ ਇੱਕ ਫੋਨ ਕਰਕੇ ਬਹੁਤ ਸੇਵਾਵਾਂ ਆਪਣੇ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹੋ।
ਕੈਪਸ਼ਨ
ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।






