




Total views : 161397






Total views : 161397ਅੰਮ੍ਰਿਤਸਰ, 14 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੀਆਂ ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 11:00 ਤੋਂ ਦੁਪਹਿਰ 02:15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਜਿਲ੍ਹੇ ਵਿੱਚ ਬਣਾਏ ਗਏ 455 ਸੈਂਟਰਾਂ ਦੇ ਆਲ੍ਹੇ ਦੁਆਲੇ ਧਾਰਾ 144 ਦੇ ਨਾਲ-ਨਾਲ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਨੂੰ ਮੱਦੇ ਨਜ਼ਰ ਰੱਖਦੇ ਹੋਏ ਮੈਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜਯੋਤੀ ਬਾਲਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੀਆਂ ਮਿਤੀ 19 ਫਰਵਰੀ ਤੋਂ 4 ਅਪ੍ਰੈਲ 2025 ਤੱਕ ਸਵੇਰੇ 11:00 ਤੋਂ ਦੁਪਹਿਰ 02:15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਨੂੰ ਸੁਚਾਰੂੰ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 163 ਬੀ.ਐਨ.ਐਸ.ਐਸ. ਲਾਗੂ ਕਰਦੀ ਹਾਂ ਬਣਾਏ ਗਏ 455 ਪ੍ਰੀਖਿਆ ਕੇਂਦਰਾਂ ਦੇ ਆਲ੍ਹੇ ਦੁਆਲੇ ਇਹ ਧਾਰਾ ਲਾਗੂ ਰਹੇਗੀ।
ਇਹ ਹੁਕਮ 18 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।







