Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਬਣਾਵੇਗਾ ਹਰਿਆਵਲ ਭਰਪੂਰ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043979
Total views : 148955

ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ – ਮੇਅਰ ਨਗਰ ਨਿਗਮ
ਅੰਮ੍ਰਿਤਸਰ 17 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਗੋਲਡਨ ਗੇਟ ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ। ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ ਵੱਡੇ ਪੌਦੇ ਮੇਨ ਸੜ੍ਹਕਾਂ ਤੇ ਲਗਾਏ ਜਾਣਗੇ। ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਵਿੱਚ ਵੀ ਵਾਧਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਖਾਲ੍ਹੀ ਥਾਵਾਂ ਤੇ ਪੌਦੇ ਜ਼ਰੂਰ ਲਗਾਉਣ। ਉਨਾਂ ਕਿਹਾ ਕਿ ਜੇਕਰ ਆਉਣ ਵਾਲੀ ਪੀੜ੍ਹੀ ਨੂੰ ਅਸੀਂ ਚੰਗਾ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਅੱਜ ਤੋਂ ਹੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਮੌਸਮ ਪੌਦੇ ਲਗਾਉਣ ਲਈ ਕਾਫ਼ੀ ਸਹਾਈ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਸੰਤ ਬਾਬਾ ਕਸ਼ਮੀਰ ਸਿੰਘ, ਭੂਰੀ ਵਾਲੇ ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਤਾਰਾਂ ਵਾਲੇ ਪੁੱਲ ਤੋਂ ਤਰਨ ਤਾਰਨ ਰੋਡ ਤੱਕ ਜੋ ਪੌਦੇ ਲਗਾਏ ਗਏ ਸਨ ਉਹ ਕਾਫ਼ੀ ਵੱਡੇ ਹੋ ਚੁੱਕੇ ਹਨ, ਜਿਸ ਨਾਲ ਸੜ੍ਹਕ ਦੇ ਆਲ੍ਹੇ ਦੁਆਲੇ ਕਾਫ਼ੀ ਛਾਂ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਇਆ ਹੈ।
ਇਸ ਮੌਕੇ ਨਗਰ ਨਿਗਮ ਦੇ ਮੇਅਰ ਸ: ਜਤਿੰਦਰ ਸਿੰਘ ਮੋਤੀ ਭਾਟੀਆ ਨੇ ਬਾਬਾ ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਕੀਤਾ ਜਾ ਰਿਹਾ ਉਪਰਾਲਾ ਆਉਣ ਵਾਲੀ ਪੀੜ੍ਹੀ ਲਈ ਰਾਹ ਦਸੇਰਾ ਹੋਵੇਗਾ। ਉਨਾਂ ਕਿਹਾ ਕਿ ਨਗਰ ਨਿਗਮ ਇਨਾਂ ਪੌਦਿਆਂ ਦੀ ਦੇਖਭਾਲ ਕਰਨ ਲਈ ਵਚਨਬੱਧ ਹੈ ਅਤੇ ਇਨਾਂ ਪੌਦਿਆਂ ਦੇ ਆਲ੍ਹੇ ਦੁਆਲੇ ਟ੍ਰੀ ਗਾਰਡ ਲਗਾਏ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਨਾਂ ਪੌਦਿਆਂ ਨੂੰ ਪਾਣੀ ਦੇਣ ਲਈ ਨਗਰ ਕਮਿਸ਼ਨਰ ਦੇ ਪਾਣੀ ਦੇ ਟੈਂਕਰ ਵੀ ਕੰਮ ਕਰਨਗੇ। ਉਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ।
ਮੇਅਰ ਨਗਰ ਨਿਗਮ ਨੇ ਲੋਕਾਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦਸਤੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਜਦੋਂ ਨੌਜਵਾਨਾਂ ਨੇ ਇਸ ਦਾ ਬੀੜਾ ਚੁੱਕਿਆ ਹੈ ਤਾਂ ਹਰ ਪਾਸੇ ਹਰਿਆਲੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤਾਪਮਾਨ ਵੱਧ ਰਿਹਾ ਹੈ ਅਤੇ ਸਾਨੂੰ ਬਰਸਾਤ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ, ਰੁੱਖ ਹੀ ਇਸ ਦਾ ਇੱਕੋ ਇੱਕ ਹੱਲ ਹੈ, ਇਸ ਲਈ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਆਪਣੇ ਇਲਾਕਿਆਂ ਵਿੱਚ ਦਸਤੇ ਬਣਾ ਕੇ ਕੰਮ ਕਰਣ ਤਾਂ ਜੋ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ: ਜਸਪ੍ਰੀਤ ਸਿੰਘ, ਸ: ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।