Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

ਖ਼ਬਰ ਸ਼ੇਅਰ ਕਰੋ
043973
Total views : 148928

ਤਰਨ ਤਾਰਨ, 27 ਫਰਵਰੀ – ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ ਕੀਤਾ ਜਾਣਾ ਹੈ।
ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
——————-