Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਖ਼ਬਰ ਸ਼ੇਅਰ ਕਰੋ
043982
Total views : 148983

ਅੰਮ੍ਰਿਤਸਰ, 1 ਮਾਰਚ- (ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ ‘ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ।