Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ- ਏ ਡੀ ਜੀ ਪੀ

ਖ਼ਬਰ ਸ਼ੇਅਰ ਕਰੋ
043980
Total views : 148964

ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਮੁਹਿੰਮ ਸ਼ੁਰੂ

ਅੰਮ੍ਰਿਤਸਰ , 1 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਦੇ ਪਹਿਲੇ ਦਿਨ ਅੱਜ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਪੂਰੇ ਜਿਲੇ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਅਤੇ ਲੁਕਣ ਗਾਹਾਂ ਉੱਤੇ ਛਾਪੇ ਮਾਰੇ। ਇੰਨਾ ਛਾਪਿਆਂ ਦੌਰਾਨ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ਾ ਵੀ ਬਰਾਮਦ ਕੀਤਾ ਗਿਆ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਏਡੀਜੀਪੀ ਸ੍ਰੀ ਐਮ ਐਫ ਫਾਰੂਕੀ ਨੇ ਦੱਸਿਆ ਕਿ ਅੱਜ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਿਲਾ ਪੁਲਿਸ ਮੁਖੀ, ਦੋ ਐਸਪੀ, 8 ਡੀਐਸਪੀ ਅਤੇ 511 ਪੁਲਿਸ ਕਰਮੀਆਂ ਦੀ ਸਹਾਇਤਾ ਨਾਲ 8 ਸਥਾਨਾਂ ਉੱਤੇ ਨਸ਼ੇ ਦੀ ਬਰਾਮਦਗੀ ਲਈ ਛਾਪੇਮਾਰੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਵਿੱਚ ਨਸ਼ੇ ਦੀ ਸਪਲਾਈ ਚੇਨ ਤੋੜਨ ਦੇ ਨਾਲ ਨਾਲ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਵਿੱਚ ਮਦਦ ਕਰਨ ਲਈ ਰੋਕਥਾਮ, ਇਲਾਜ ਅਤੇ ਪੁਨਰਵਾਸ ਉਪਾਅ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਅਧਿਕਾਰੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਨਸ਼ਾ ਪੀੜਤਾਂ ਨੂੰ ਇਕ ਮਰੀਜ਼ ਦੇ ਰੂਪ ਵਿੱਚ ਦੇਖਦਿਆਂ ਉਨ੍ਹਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ।

ਨਸ਼ਿਆਂ ਦੇ ਵਿਅਕਤੀ, ਪਰਿਵਾਰਾਂ ਅਤੇ ਸਮੁੱਚੇ ਤੌਰ ‘ਤੇ ਪੂਰੇ ਸਮਾਜ ‘ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਇੱਕ ਅਜਿਹੀ ਲੜਾਈ ਹੈ ਜਿਸਨੂੰ ਅਸੀਂ ਇਕੱਠੇ ਹੋ ਕੇ ਜਿੱਤ ਸਕਦੇ ਹਾਂ। ਇਸ ਗੰਭੀਰ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਾਨੂੰ ਸਾਰਿਆਂ ਦੀ ਸਮੂਹਿਕ ਤਾਕਤ ਅਤੇ ਵਚਨਬੱਧਤਾ ਦੀ ਜ਼ਰੂਰਤ ਹੈ।”

ਸ੍ਰੀ ਫਾਰੂਕੀ ਨੇ ਕਿਹਾ ਕਿ ਅਸੀਂ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਅਸੀਂ ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਦਿੰਦੇ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਜਾਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਚੇਤਾਵਨੀ ਵੀ ਦਿੱਤੀ।

ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਓ.ਓ.ਏ.ਟੀ. ਕਲੀਨਿਕਾਂ ਵਿੱਚ ਲਿਜਾਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇਹ ਸਰਵਣ ਨੀਤੀ ਲਈ ਵਿਸਥਾਰ ਵਿੱਚ ਮੀਟਿੰਗ ਵੀ ਕੀਤੀ।