Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046264
Total views : 154289

ਅੰਮ੍ਰਿਤਸਰ 2 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਹੋਈ ਭਾਰੀ ਗੜੇਬਾਰੀ ਕਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੈ।
ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਿੰਦੇ ਹੋਏ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਪਿੰਡਾਂ ਵਿੱਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਉਣ। ਉਹਨਾਂ ਦੱਸਿਆ ਕਿ ਮੁਢਲੀ ਰਿਪੋਰਟਾਂ ਵਿੱਚ ਰਾਜਾਸਾਂਸੀ, ਮਜੀਠਾ, ਅਜਨਾਲਾ, ਬਾਬਾ ਬਕਾਲਾ ਸਾਹਿਬ ਦੇ ਇਲਾਕਿਆਂ ਵਿੱਚ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਵੀ ਜੇਕਰ ਜ਼ਿਲੇ ਦੇ ਕਿਸੇ ਹਿੱਸੇ ਵਿੱਚ ਗੜੇਮਾਰੀ ਕਾਰਨ ਕਿਸੇ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਉਕਤ ਨੰਬਰ ਉੱਪਰ ਫੋਨ ਕਰਕੇ ਜਾਣਕਾਰੀ ਦੇ ਸਕਦਾ।