




Total views : 148974







ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਦਾ ਦੌਰਾ
ਅੰਮ੍ਰਿਤਸਰ 3 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਹੋਈ ਭਾਰੀ ਗੜੇਬਾਰੀ ਕਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਅੱਜ ਰਾਜਾ ਸਾਂਸੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸਡੀਐਮ ਲੋਪੋਕੇ ਸ੍ਰੀਮਤੀ ਅਮਨਪ੍ਰੀਤ ਕੌਰ ਘੁੰਮਣ, ਮੁੱਖ ਖੇਤੀਬਾੜੀ ਅਧਿਕਾਰੀ ਸੁਰਿੰਦਰ ਪਾਲ ਸਿੰਘ, ਹਰਸ਼ਾ ਛੀਨਾ ਬਲਾਕ ਦੇ ਖੇਤੀਬਾੜੀ ਅਫਸਰ ਸ੍ਰੀ ਸਤਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਨਾਲ ਸਨ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਸਰਕਾਰ ਦੇਵੇਗੀ। ਉਨਾਂ ਕਿਹਾ ਕਿ ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਦੇ ਨੁਕਸਾਨ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਗਿਰਦਾਵਰੀ ਛੇਤੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੇ ਪਿੰਡ ਵਿੱਚ ਕੋਈ ਟੀਮ ਨਹੀਂ ਪਹੁੰਚੀ ਤਾਂ ਉਹ ਤੁਰੰਤ ਇਸ ਨੰਬਰ ਉੱਤੇ ਫੋਨ ਕਰਕੇ ਆਪਣੇ ਨੁਕਸਾਨ ਦੇ ਜਾਇਜ਼ੇ ਲਈ ਰਿਪੋਰਟ ਕਰ ਸਕਦਾ ਹੈ।
ਕੈਪਸ਼ਨ — ਪਿੰਡ ਝੰਝੋਟੀ ਵਿਖੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਧਿਕਾਰੀ।
===—






