Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਪੰਜਾਬ ਪ੍ਰੈਸ ਕਲੱਬ ਵਿਖੇ ਲੱਗੀ ਦੋ ਦਿਨਾਂ ਕਲਾ ਪ੍ਰਦਰਸ਼ਨੀ ਸਮਾਪਤ

ਖ਼ਬਰ ਸ਼ੇਅਰ ਕਰੋ
046246
Total views : 154247

ਜਲੰਧਰ, 4 ਮਾਰਚ (ਡਾ. ਮਨਜੀਤ ਸਿੰਘ)- ਕਲਾ ਤੇ ਕਲਾਕਾਰ ਮੰਚ ਜਲੰਧਰ ਵੱਲੋਂ ਪੰਜਾਬ ਪ੍ਰੈੱਸ ਕਲੱਬ ਦੇ ਸਹਿਯੋਗ ਨਾਲ ਕਲੱਬ ਦੇ ਵਿਹੜੇ ‘ਚ ਲਗਾਈ ਦੋ ਦਿਨਾਂ ਚਿੱਤਰਕਾਰੀ ਅਤੇ ਅੱਖਰਕਾਰੀ ਕਲਾ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ। ਪ੍ਰਦਰਸ਼ਨੀ ‘ਚ ਜਲੰਧਰ ਤੋਂ ਗੁਰਦੀਸ਼ ਪੰਨੂ, ਮੰਜ਼ਿਲ ਸਿੰਘ, ਇੰਦਰਜੀਤ ਸਿੰਘ ਚਿੱਤਰਕਾਰ ਤੋਂ ਇਲਾਵਾ ਕੰਵਰਦੀਪ ਸਿੰਘ ਕਪੂਰਥਲਾ ਵਲੋਂ ਅੱਖਰਕਾਰੀ ਅਤੇ ਚਿੱਤਰਕਾਰ ਰਣਜੀਤ ਕੌਰ ਮਲੋਟ ਵਲੋਂ ਆਪਣੀਆਂ ਵੱਖ-ਵੱਖ ਪੇਂਟਿੰਗ ਅਤੇ ਅੱਖਰਕਾਰੀ ਦੀਆਂ ਕਿਰਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਵਧੇਰੇ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਪ੍ਰਦਰਸ਼ਨੀ ‘ਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਦੇਸ਼ ਭਗਤ ਯਾਦਗਾਰ ਹਾਲ ਦੇ ਟਰੱਸਟੀ ਸੁਰਿੰਦਰ ਕੋਛੜ, ਜਸਪ੍ਰੀਤ ਸਿੰਘ ਸੈਣੀ, ਚੰਨੀ ਤਾਕੁਲੀਆ, ਐਸ.ਪੀ.ਸਿੰਘ, ਆਰ.ਕੇ.ਤੁਲੀ ਨਾਟਕਕਾਰ, ਜਸਪਾਲ ਸਿੰਘ ਯੂ.ਕੇ, ਕੰਵਰ ਜਸਪਾਲ ਸਿੰਘ, ਮਨਜਿੰਦਰ ਸਿੰਘ, ਐਮ.ਐਸ. ਢੱਲ, ਸੁਖਵਿੰਦਰ ਸਿੰਘ, ਬੂਟਾ ਸਿੰਘ ਅਤੇ ਗੁਰਜੀਤ ਜਲੰਧਰੀ, ਸੁਖਦੀਪ ਬੂਲ ਪੁਰੀ ਵਿਸ਼ੇਸ਼ ਤੌਰ ‘ਤੇ ਪ੍ਰਦਰਸ਼ਨੀ ‘ਚ ਪੁੱਜੇ ਅਤੇ ਉਨ੍ਹਾਂ ਨੇ ਕਲਾ ਅਤੇ ਕਲਾਕਾਰ ਮੰਚ ਵਲੋਂ ਕੀਤੇ ਗਏ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਪ੍ਰਦਰਸ਼ਨੀ ‘ਚ ਪ੍ਰਦਰਸ਼ਿਤ ਕਲਾ ਕਿਰਤਾਂ ਦੀ ਸੂਖਮਤਾ ਅਤੇ ਕਲਾਕਾਰਾਂ ਦੀ ਸੋਚ ਨੂੰ ਪ੍ਰੇਰਨਾਦਾਇਕ ਦੱਸਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਪ੍ਰਦਰਸ਼ਨੀ ‘ਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰਦਰਸ਼ਨੀ ਦੇ ਅੰਤ ‘ਚ ਮੰਚ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਪ੍ਰਦਰਸ਼ਨੀ ਵਿੱਚ ਹਾਜ਼ਰ ਰਹੇ ਸੀਨੀਅਰ ਮੀਤ-ਪ੍ਰਧਾਨ ਰਾਜੇਸ਼ ਥਾਪਾ, ਮੀਤ-ਪ੍ਰਧਾਨ ਤੇਜਿੰਦਰ ਕੌਰ ਥਿੰਦ, ਸਕੱਤਰ ਮੇਹਰ ਮਲਿਕ, ਕੈਸ਼ੀਅਰ ਸ਼ਿਵ ਸ਼ਰਮਾ ਅਤੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਨੇ ਕਲਾਕਾਰ ਮੰਚ ਦੇ ਕਲਾਕਾਰਾਂ ਅਤੇ ਆਏ ਦਰਸ਼ਕਾਂ ਦਾ ਸਵਾਗਤ ਕਰਦਿਆਂ ਇਸ ਦੋ-ਦਿਨਾਂ ਪ੍ਰਦਰਸ਼ਨੀ ਨੂੰ ਯਾਦਗਰ ਬਣਾ ਦਿੱਤਾ।