




Total views : 149009







ਅੰਮ੍ਰਿਤਸਰ, 05 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਗ੍ਰਿਫਤਾਰੀ ਅਤੇ ਧਰਨਾ ਪ੍ਰਦਰਸ਼ਨ ਕਰਨ ਦੇ ਜਮਹੂਰੀ ਅਧਿਕਾਰ ਨੂੰ ਦੱਬਣ ਲਈ ਕੀਤੇ ਜਬਰ, ਅਨਿਆਂ ਤੇ ਧਕੇਸ਼ਾਹੀ ਖਿਲਾਫ ਅੱਜ ਪੰਜਾਬ ਦੇ 18 ਜ਼ਿਲਿਆ ਵਿੱਚ 108 ਥਾਵਾਂ ਤੇ ਹਜਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰੇ ਕੀਤੇ ਗਏ।
ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ 3 ਮਾਰਚ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਚੱਲ ਰਹੀ ਮੀਟਿੰਗ ਨੂੰ ਵਿਚਾਲੇ ਛੱਡਕੇ ਗਏ ਅਤੇ ਅੱਧੀ ਰਾਤ ਤੋਂ ਛਾਪੇਮਾਰੀ ਕਰਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨੂੰ ਗ੍ਰਿਫਤਾਰ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਥੇਬੰਦੀ ਵੱਲੋਂ ਉਹਨਾਂ ਦੇ ਇਸ ਕਾਰੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ । ਉਹਨਾ ਕਿਹਾ ਕਿ ਨਸ਼ੇ ਨੂੰ ਠੱਲ ਪਾਉਣ ਦੇ ਨਾਮ ਤੇ ਪੰਜਾਬ ਵਿੱਚ ” ਬੁਲਡੋਜਰ” ਠੀਕ ਨਹੀਂ, ਲੋਕਤੰਤਰ ਰਾਜ ਵਿੱਚ ਇਸ ਤਰਾ ਦੇ ਗੈਰ ਮਾਨਵੀ ਅਤੇ ਗੈਰ ਸੰਵਿਧਾਨਕ ਤਰੀਕੇ ਨਵਾਜ਼ਿਬ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਅਸਲ ਰੂਪ ਵਿੱਚ ਰੋਕਣ ਲਈ ਵੱਡੇ ਸੌਦਾਗਰਾਂ ਨੂੰ ਫੜਿਆ ਜਾਵੇ ਨਾ ਕਿ ਚੰਦ ਨਸ਼ਾ ਕਰਨ ਵਾਲੇ ਨਸ਼ੇ ਤੋਂ ਪਹਿਲਾਂ ਤੋਂ ਹੀ ਪੀੜਤ ਨੌਜਵਾਨਾਂ ਨੂੰ ਫੜ ਕੇ ਖਾਨਾ ਪੂਰਤੀਂ ਅਤੇ ਮਾਰਕੇਬਾਜ਼ੀ ਕੀਤੀ ਜਾਵੇ। ਉਹਨਾ ਕਿਹਾ ਕਿ ਮੁੱਖ ਮੰਤਰੀ ਕੇਂਦਰ ਦੇ ਇਸ਼ਾਰੇ ਤੇ ਕਿਸਾਨ ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਜਥੇਬੰਦੀ ਦੇ ਕਿਸਾਨਾਂ ਮਜਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਹਰ ਆਵਾਜ਼ ਦੇ ਹੱਕ ਵਿੱਚ ਖੜੀ ਹੈ ਅਤੇ ਵਿਚਾਰਕ ਮਤਭੇਦ ਕਦੀ ਸਾਡੇ ਰਾਹ ਦਾ ਰੋੜਾ ਨਹੀਂ ਬਣੇ। ਉਹਨਾ ਮੰਗ ਕੀਤੀ ਕਿ ਗ੍ਰਿਫਤਾਰ ਅਤੇ ਨਜ਼ਰਬੰਦ ਕੀਤੇ ਆਗੂਆਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਦੇ 34 ਜਾਂ 17 ਸੈਕਟਰ ਵਿੱਚ ਥਾਂ ਦਿੱਤੀ ਜਾਵੇ ਅਤੇ ਕਿਸਾਨਾਂ ਦੀਆਂ 18 ਮੰਗਾਂ ਤਰੁੰਤ ਮੰਨੀਆ ਜਾਣ । ਇਸ ਮੌਕੇ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ, ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਜਸਬੀਰ ਸਿੰਘ ਪਿੱਦੀ, ਹਰਵਿੰਦਰ ਸਿੰਘ ਮਸਾਣੀਆਂ, ਲਖਵਿੰਦਰ ਸਿੰਘ ਵਰ੍ਹਿਆਮ ਨੰਗਲ, ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਲੇਰ ਬਾਲਾ, ਸਤਿਨਾਮ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਸਲਵਿੰਦਰ ਸਿੰਘ ਜਾਣੀਆਂ, ਹਰਪ੍ਰੀਤ ਸਿੰਘ ਸਿੱਧਵਾਂ, ਪਰਮਜੀਤ ਸਿੰਘ ਹੁਸ਼ਿਆਰਪੁਰ, ਗੁਰਲਾਲ ਸਿੰਘ ਪੰਡੋਰੀ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਹਾਜਰ ਸਨ।






