




Total views : 137461







ਦੇਵੀਦਾਸਪੁਰ ਸਕੂਲ ਵਿੱਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਿਆ
ਅੰਮ੍ਰਿਤਸਰ 6 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਦੇਵੀਦਾਸਪੁਰ ਸਕੂਲ ਵਿੱਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦੇ ਸ. ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ, ਪੰਜਾਬ ਨੇ ਸਕੂਲ ਦੀਆਂ ਵਿਦਿਆਰਥੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਤਮ ਵਿਸ਼ਵਾਸ, ਦਿ੍ਰੜਤਾ ਤੇ ਸਮਰਪਨ ਦੀ ਭਾਵਨਾ ਮਜਬੂਤ ਰੱਖ ਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅੱਜ ਦਾ ਬੱਚਾ ਹੀ ਦੇਸ਼ ਦਾ ਭਵਿੱਖ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਰਾਜ ਵਿਚ ਸਿੱਖਿਆ ਨੂੰ ਉਚਾ ਚੁੱਕਣ ਦੀ ਹੈ ਅਤੇ ਉਨਾਂ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਛੇਤੀ ਹੀ ਪੰਜਾਬ ਦੇਸ਼ ਦੀ ਅਗਵਾਈ ਕਰੇਗੀ। ਉਨ੍ਹਾਂ ਬੱਚਿਆਂ ਨੂੰ ਮਿਹਨਤ ਕਰਕੇ ਸਿਵਲ ਸਰਵਸਿਸ ਦੇ ਖੇਤਰ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਜੀਆਇਆਂ ਕਿਹਾ ਅਤੇ ਸਕੂਲ ਪ੍ਰਾਪਤੀਆਂ ਦੀ ਰਿਪੋਰਟ ਨਾਲ ਸਾਂਝ ਪੁਆਈ।
ਇਸ ਸਮਾਰੋਹ ਵਿਚ ਸਰਪੰਚ ਬਲਜੀਤ ਸਿੰਘ, ਸ੍ਰੀ ਨਰੇਸ਼ ਪਾਠਕ, ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ : ਦੇਵੀਦਾਸਪੁਰ ਸਕੂਲ ਵਿੱਚ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦੇ ਸ. ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ
===—






