Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਦੋ ਹਫਤੇ ਡੇਅਰੀ ਸਵੈ ਰੋਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਖ਼ਬਰ ਸ਼ੇਅਰ ਕਰੋ
052023
Total views : 169005

ਅੰਮ੍ਰਿਤਸਰ 7 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਮਾਰਚ ਤੋਂ 21 ਮਾਰਚ, 2025 ਤੱਕ ਚਲਾਇਆ ਜਾ ਰਿਹਾ ਹੈ, ਅਤੇ ਫਾਰਮ ਭਰਨ ਦੀ ਮਿਤੀ 10 ਮਾਰਚ 2025 ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 2 ਹਫਤੇ ਡੇਅਰੀ ਸਵੈ ਰੋਜਗਾਰ ਮਿਤੀ 10 ਮਾਰਚ ਤੋਂ 21 ਮਾਰਚ 2025 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ
ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਡੇਅਰੀ ਫੀਲਡ ਸਹਾਇਕ ਰਜੀਵ ਕੁਮਾਰ ਦੇ ਫੋਨ ਨੰਬਰ 8427170001 ਅਤੇ ਜੋਤੀ ਸ਼ਰਮਾ ਦੇ ਫੋਨ ਨੰਬਰ 9465725610 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫਾਈਲ ਫੋਟੋ : ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ
====—