Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਔਰਤਾਂ ਦੀ ਜੋਨ ਇਕਾਈ ਦੀ ਚੋਣ-

ਖ਼ਬਰ ਸ਼ੇਅਰ ਕਰੋ
051750
Total views : 168632

ਅੰਮ੍ਰਿਤਸਰ, 10ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਜੋਨ ਟਾਹਲੀ ਸਾਹਿਬ ਦੇ ਪਿੰਡ ਬੱਗਾ ਵਿੱਚ ਇਲਾਕੇ ਭਰ ਦੇ ਪਿੰਡਾਂ ਤੋਂ ਕਿਸਾਨ ਮਜ਼ਦੂਰ ਔਰਤਾਂ ਦੇ ਇੱਕਠ ਕਰਕੇ ਜਥੇਬੰਦੀ ਦੇ ਝੰਡੇ ਹੇਠ ਔਰਤਾਂ ਦੀ ਜੋਨ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ ਅਤੇ ਕੰਧਾਰ ਸਿੰਘ ਭੋਏਵਾਲ ਨੇ ਕਿਹਾ ਕਿ ਸ਼ੁਰੂ ਤੋਂ ਹੀ ਇਤਿਹਾਸ ਨੂੰ ਸਿਰਜਣ ਵਿੱਚ ਔਰਤ ਦਾ ਅਹਿਮ ਰੋਲ ਰਿਹਾ ਹੈ, ਜਿਸਦੇ ਚਲਦੇ ਅੱਜ ਜਦੋਂ ਦੇਸ਼ ਦੇ ਕਿਸਾਨ ਮਜ਼ਦੂਰ ਦੇ ਹਿੱਤਾਂ ਦੀ ਰੱਖਿਆ ਲਈ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਜਿੱਥੇ ਮਰਦ ਕਿਸਾਨ ਮਜ਼ਦੂਰ ਆਪਣਾ ਯੋਗਦਾਨ ਪਾ ਰਹੇ ਹਨ ਓਥੇ ਔਰਤਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਇਸਦੇ ਚਲਦੇ ਜਥੇਬੰਦੀ ਵੱਲੋਂ ਔਰਤਾਂ ਨੂੰ ਆਗੂ ਸਫ਼ਾ ਵਿੱਚ ਅੱਗੇ ਵਧਣ ਦੀ ਜਰੂਰਤ ਦੇ ਚਲਦੇ ਸੰਘਰਸ਼ ਵਿੱਚ ਅਣਥੱਕ ਮਿਹਨਤ ਰਹੀਆਂ ਔਰਤਾਂ ਨੂੰ ਲਾਮਬੰਦ ਕਰਕੇ ਪਿੰਡ ਔਰਤਾਂ ਦੀਆਂ ਪੱਧਰੀ ਕਮੇਟੀਆਂ ਗਠਿਤ ਕਰਨ ਪਿੱਛੋਂ ਅੱਜ ਜੋਨ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਦੇ ਹੋਏ ਚੋਣ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਔਰਤ ਵਰਗ ਦੀ ਜਨਤਕ ਸੰਘਰਸ਼ ਵਿੱਚ ਅਹਿਮ ਭੂਮਿਕਾ ਬਣਦੀ ਹੈ ਅਤੇ ਇਸੇ ਲਈ ਉਸਦੀ ਸਮਾਜਿਕ, ਆਰਥਿਕ, ਸਿਆਸੀ ਬਰਾਬਰਤਾ ਦੀ ਲੋੜ ਦੀ ਪੈਰਵਾਈ ਕਰਦੇ ਹੋਏ ਜਥੇਬੰਦੀ ਵੱਲੋਂ ਇਸ ਕਾਰਜ ਨੂੰ ਪੂਰੇ ਜ਼ੋਰ ਨਾਲ ਅੱਗੇ ਤੋਰਿਆ ਜਾ ਰਿਹਾ ਹੈ।

ਇਸ ਮੌਕੇ ਬੀਬੀ ਹਰਪ੍ਰੀਤ ਕੌਰ ਬੱਗਾ, ਹਰਜਸ ਕੌਰ ਬੱਗਾ, ਗੁਰਮੀਤ ਕੌਰ ਖੈੜੇ, ਮਨਜੀਤ ਕੌਰ ਉਦੋਕੇ, ਸੁਰਜੀਤ ਕੌਰ ਟਾਹਲੀ ਸਾਹਿਬ, ਸੁਖਵਿੰਦਰ ਕੌਰ ਉਦੋਕੇ, ਹਰਦੀਪ ਕੌਰ ਰਾਮਦਵਾਲੀ, ਬਲਵਿੰਦਰਜੀਤ ਕੌਰ ਮੱਤੇਵਾਲ, ਕਸ਼ਮੀਰ ਕੌਰ ਕਲੇਰਬਾਲਾ, ਲਖਵਿੰਦਰ ਕੌਰ ਭੋਏਵਾਲ, ਚੰਨਪ੍ਰੀਤ ਕੌਰ ਸਿਆਲਕਾ, ਬਲਵਿੰਦਰ ਕੌਰ ਮੱਤੇਵਾਲ ਦੀ ਚੋਣ ਬਤੌਰ ਜੋਨ ਕੋਰ ਕਮੇਟੀ ਅਹੁਦੇਦਾਰ ਅਤੇ ਮੈਬਰ ਕੀਤੀ ਗਈ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਆਉਂਦੇ ਦਿਨਾਂ ਵਿੱਚ ਪੂਰੇ ਜਿਲ੍ਹੇ ਅੰਦਰ ਸਾਰੇ ਜੋਨਾਂ ਵਿੱਚ ਔਰਤਾਂ ਦੀਆਂ ਟੀਮਾਂ ਚੁਣੀਆ ਜਾਣਗੀਆਂ। ਇਸ ਮੌਕੇ ਜੋਨ ਪੱਧਰੀ ਆਗੂਆਂ ਵਿੱਚ ਕੇਵਲ ਸਿੰਘ ਮੱਤੇਵਾਲ, ਗੁਰਦੀਪ ਸਿੰਘ ਰਾਮਦੀਵਾਲੀ, ਜਤਿੰਦਰ ਸਿੰਘ ਕਾਲਾ ਮੱਤੇਵਾਲ, ਸਰਦੂਲ ਸਿੰਘ ਟਾਹਲੀ ਸਾਹਿਬ, ਖਜਾਨ ਸਿੰਘ ਖੈੜੇ ਬਾਲਾਚੱਕ, ਸੁਖਦੇਵ ਸਿੰਘ ਕਾਜੀਕੋਟ, ਨਿਰਮਲ ਸਿੰਘ ਸਿਆਲਕਾ, ਸੱਜਣ ਸਿੰਘ ਬੱਗਾ, ਲਵਪ੍ਰੀਤ ਸਿੰਘ ਬੱਗਾ, ਬਲਵਿੰਦਰ ਸਿੰਘ ਕਲੇਰ ਬਾਲਾ ਤੋਂ ਇਲਾਵਾ ਸੈਕੜੇ ਬੀਬੀਆਂ ਸਮੇਤ ਕਿਸਾਨ ਮਜ਼ਦੂਰ ਆਗੂ ਹਾਜ਼ਿਰ ਸਨ।