Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਸੜਕ ਦੁਰਘਟਨਾਵਾਂ ਦੇ ਜਖਮੀਆਂ ਲਈ ਹਰ ਤਹਿਸੀਲ ਵਿੱਚ ਬਣਾਇਆ ਜਾਵੇ ਇੱਕ ਇੱਕ ਟਰੋਮਾ ਸੈਂਟਰ- ਵਧੀਕ ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046264
Total views : 154289

ਅੰਮ੍ਰਿਤਸਰ, 11 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਸੜਕ ਦੁਰਘਟਨਾਵਾਂ ਦੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਦੇਣ ਲਈ ਇੱਕ ਇੱਕ ਟਰੋਮਾ ਸੈਂਟਰ ਬਣਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਬੰਧਤ ਐਸਡੀਐਮ ਅਤੇ ਸਿਵਲ ਸਰਜਨ ਮਿਲ ਕੇ ਉਸ ਇਲਾਕੇ ਦੇ ਹਸਪਤਾਲ ਨੂੰ ਟਰੋਮਾ ਸੈਂਟਰ ਵਜੋਂ ਵਿਕਸਿਤ ਕਰਨ ਜਿੱਥੇ ਕਿ ਸੜਕ ਦੁਰਘਟਨਾਵਾਂ ਜਿਆਦਾ ਵਾਪਰਦੀਆਂ ਹਨ। ਜ਼ਿਲ੍ਹੇ ਦੇ ਸਕੂਲ ਮੁਖੀਆਂ ਨੂੰ ਮੁਖਾਤਿਬ ਹੁੰਦੇ ਉਨ੍ਹਾਂ ਸਪਸ਼ਟ ਕੀਤਾ ਕਿ ਹਰ ਸਕੂਲ ਮੁਖੀ ਸੁਰੱਖਿਆ ਸਕੂਲ ਵਾਹਨ ਨਿਯਮਾਂ ਦੀ ਪਾਲਣਾ ਲਈ ਪਾਬੰਦ ਹੈ ਅਤੇ ਹਰੇਕ ਸਕੂਲ ਮੁਖੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਸਕੂਲ ਵਿੱਚ ਆਉਂਦੇ ਬੱਚਿਆਂ ਦੇ ਵਾਹਨਾਂ ਦੀ ਜਾਂਚ ਕਰੇ ਕਿ ਕੀ ਉਹ ਵਾਹਨ ਬੱਚਿਆਂ ਦੀ ਸੁਰੱਖਿਆ ਲਈ ਯੋਗ ਹੈ? ਉਹਨਾਂ ਜ਼ਿਲਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲ ਮੁਖੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰਨ।
ਸੜਕਾਂ ਉੱਤੇ ਹੋ ਰਹੇ ਹਾਦਸੇ ਘੱਟ ਕਰਨ ਲਈ ਉਹਨਾਂ ਨੇ ਜਿੱਥੇ ਸੜਕਾਂ ਦੇ ਆਲੇ ਦੁਆਲੇ ਲੱਗੀ ਹੋਈ ਬੂਟੀ ਨੂੰ ਸਾਫ ਕਰਨ ਦੀ ਹਦਾਇਤ ਕੀਤੀ, ਉੱਥੇ ਹਰ ਲੋੜ ਵਾਲੇ ਥਾਂ ਉੱਤੇ ਚਿੱਟੀ ਪੱਟੀ, ਰਿਫਲੈਕਟਰ ਲਗਾਉਣ ਅਤੇ ਟਰੈਫਿਕ ਲਾਈਟਾਂ ਚਾਲੂ ਕਰਨ ਲਈ ਕਿਹਾ।
ਉਹਨਾਂ ਸੈਕਟਰੀ ਆਰ ਟੀ ਏ ਸ੍ਰੀ ਖੁਸ਼ਦਿਲ ਸਿੰਘ ਨੂੰ ਓਵਰਲੋਡਿੰਗ ਵਾਹਨ ਮੁਕੰਮਲ ਤੌਰ ਉੱਤੇ ਰੋਕਣ ਦੀ ਹਦਾਇਤ ਕੀਤੀ।
ਉਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਅਤੇ ਟਰੈਫਿਕ ਵਿੱਚ ਆਉਂਦੀਆਂ ਰੁਕਾਵਟਾਂ ਦੂਰ ਕਰਨੀਆਂ ਬੇਸ਼ਕੀਮਤੀ ਜਾਨਾਂ ਬਚਾਉਣ ਲਈ ਬੇਹੱਦ ਜਰੂਰੀ ਹਨ ਅਤੇ ਇਸ ਲਈ ਜੇਕਰ ਕਿਸੇ ਵਿਭਾਗ ਨੂੰ ਵੀ ਕੰਮ ਕਰਾਉਣ ਲਈ ਪੈਸੇ ਦੀ ਲੋੜ ਹੈ ਤਾਂ ਡਿਪਟੀ ਕਮਿਸ਼ਨਰ ਦਫਤਰ ਪੈਸੇ ਦਾ ਪ੍ਰਬੰਧ ਕਰੇਗਾ। ਇਸ ਮੌਕੇ ਪੰਜਾਬ ਰੋਡ ਸੇਫਟੀ ਐਂਡ ਰਿਸਰਚ ਸੈਂਟਰ ਮੋਹਾਲੀ ਤੋਂ ਮੈਡਮ ਉਮੇਸ਼ ਸ਼ਰਮਾ, ਟਰੈਫਿਕ ਸਟਾਫ ਇੰਚਾਰਜ ਦਲਜੀਤ ਸਿੰਘ, ਧਰਮਿੰਦਰ ਸਿੰਘ ਲੈਕਚਰਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।