ਰੈਡ ਕਰਾਸ ਸੁਸਾਇਟੀ ਨਸ਼ਿਆਂ ਵਿਰੁੱਧ ਚਲਾਏਗੀ ਮੁਹਿੰਮ : ਸ਼ਿਵਦੁਲਾਰ ਸਿੰਘ ਢਿੱਲੋਂ

ਖ਼ਬਰ ਸ਼ੇਅਰ ਕਰੋ
039187
Total views : 137453

ਅੰਮ੍ਰਿਤਸਰ 12 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਹੋਰ ਤੇਜੀ ਲਿਆਉਣ ਲਈ ਰੈਡ ਕਰਾਸ ਸੁਸਾਇਟੀ ਵੀ ਨਸ਼ਿਆਂ ਦੇ ਵਿਰੁੱਧ ਆਪਣੀ ਮੁਹਿੰਮ ਚਲਾਏਗੀ ਅਤੇ 3 ਅਪ੍ਰੈਲ 2025 ਤੋਂ 8 ਅਪ੍ਰੈਲ 2025 ਤੱਕ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਸਾਹਿਬ ਤੋਂ ਨਸ਼ਿਆਂ ਵਿਰੁੱਧ ਇਕ ਪੈਦਲ ਯਾਤਰਾ ਸ਼ੁਰੂ ਹੋਵੇਗੀ ਜੋ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ ਹੋਵੇਗੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾ ਚੁਕੇ ਅਤੇ ਹੁਣ ਰੈਡ ਕਰਾਸ ਸੁਸਾਇਟੀ ਰਾਜ ਪੱਧਰੀ ਸ਼ਾਖਾ ਦੇ ਰਾਜ ਸਕੱਤਰ ਸ: ਸ਼ਿਵਦੁਲਾਰ ਸਿੰਘ ਢਿਲੋਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਮਾਨਯੋਗ ਗਵਰਨਰ ਪੰਜਾਬ ਜੀ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਅਤੇ ਸਿੱਖਿਅਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਕਾਰਜ ਯੋਜਨਾ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਸ: ਸ਼ਿਵਦੁਲਾਰ ਸਿੰਘ ਢਿਲੋਂ ਨੂੰ ਮੋਮੈਂਟੋਂ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ੍ਰੀ ਸੈਮਸਨ ਮਸੀਹ ਸਕੱਤਰ ਰੈਡ ਕਰਾਸ ਸੁਸਾਇਟੀ ਵੀ ਹਾਜ਼ਰ ਸਨ।