Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਈ.ਟੀ.ੳ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਕੀਤੀ ਅਧਿਕਾਰੀਆਂ ਨਾਲ ਸਮੀਖਿਆ

ਖ਼ਬਰ ਸ਼ੇਅਰ ਕਰੋ
050284
Total views : 166234

ਕੰਮ ਸਮੇਂ ਸੀਮਾ ਅਤੇ ਗੁਣਵੱਤਾ ਨੂੰ ਬਰਕਰਾਰ ਰੱਖਦੇ ਹੋਏ ਪੂਰੇ ਕੀਤੇ ਜਾਣ ਦੀ ਕੀਤੀ ਹਦਾਇਤ
ਅੰਮ੍ਰਿਤਸਰ 15 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠ ਕੇ ਕੀਤੀ। ਇਸ ਮੌਕੇ ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀਐਸ ਪੀਸੀਐਲ, ਸੀਵਰੇਜ ਬੋਰਡ, ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੱਲ ਰਹੇ ਕੰਮ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ ਅਤੇ ਕੰਮ ਕਰਦੇ ਸਮੇਂ ਕੁਆਲਿਟੀ ਦਾ ਜਰੂਰ ਧਿਆਨ ਰੱਖਿਆ ਜਾਵੇ‌। ਉਹਨਾਂ ਕਿਹਾ ਕਿ ਵਿਕਾਸ ਕੰਮਾਂ ਉੱਤੇ ਖਰਚ ਹੋ ਰਿਹਾ ਪੈਸਾ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਅਤੇ ਇਸ ਵਿੱਚ ਰਤੀ ਭਰ ਵੀ ਲਾਪਰਵਾਹੀ ਦੀ ਗੁੰਜਾਇਸ਼ ਨਹੀਂ ਕਿ ਕਿਸੇ ਵੀ ਅਧਿਕਾਰੀ ਦੀ ਲਾਪਰਵਾਹੀ ਜਾਂ ਗਲਤੀ ਕਾਰਨ ਲੋਕਾਂ ਦਾ ਪੈਸਾ ਖਰਾਬ ਹੋਵੇ।
ਉਹਨਾਂ ਕਿਹਾ ਕਿ ਜੋ ਵੀ ਕੰਮ ਕਰਵਾਏ ਜਾਣੇ ਹਨ, ਉਹ ਲੋਕਾਂ ਦੀ ਸਹੂਲਤ ਅਤੇ ਸਥਾਨਕ ਲੋਕ ਪ੍ਰਤਨੀਧੀਆਂ ਨੂੰ ਭਰੋਸੇ ਵਿੱਚ ਲੈ ਕੇ ਵਿਉਂਤਬੱਧ ਕੀਤੇ ਜਾਣ ਤਾਂ ਜੋ ਉਸ ਕੰਮ ਦੀ ਸਹੀ ਵਿਉਂਤਬੰਦੀ ਹੋ ਸਕੇ ਅਤੇ ਕੀਤਾ ਜਾਣ ਵਾਲਾ ਕੰਮ ਲੋਕਾਂ ਦੀ ਵਰਤੋਂ ਵਿੱਚ ਆ ਸਕੇ। ਉਹਨਾਂ ਜੰਡਿਆਲਾ ਵਿੱਚ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਜਾਣਕਾਰੀ ਲੈਂਦੇ ਹੋਏ ਇਸ ਕੰਮ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ ਵੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਕੰਮਾਂ ਦੀ ਜਾਣਕਾਰੀ ਵਿਭਾਗਾਂ ਦੇ ਮੁੱਖ ਸਕੱਤਰਾਂ ਕੋਲੋਂ ਲਈ ਜਾਂਦੀ ਹੈ ਅਤੇ ਜੇਕਰ ਕਿਸੇ ਵੀ ਕੰਮ ਵਿੱਚ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਹਾਇਤਾ ਜਾਂ ਕਿਸੇ ਵਿਭਾਗ ਦੇ ਨਾਲ ਤੁਹਾਡਾ ਕੋਈ ਮਸਲਾ ਹੈ ਤਾਂ ਮੇਰੀ ਜਾਣਕਾਰੀ ਵਿੱਚ ਲਿਆਓ ਮੈਂ ਉਹ ਹੱਲ ਕਰਵਾ ਕੇ ਦਿਆਂਗਾ ਪਰ ਕੰਮਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ ਇੰਦਰਜੀਤ ਸਿੰਘ, ਜਿਲਾ ਵਿਕਾਸ ਤੇ ਪੰਚਾਇਤ ਅਧਿਕਾਰੀ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ
ਵਿਕਾਸ ਕੰਮਾਂ ਬਾਰੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।