




Total views : 148957







ਅੰਮ੍ਰਿਤਸਰ, 16 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਨਿਵਾਸ ਸਥਾਨ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਵਿਧਾਇਕ ਡਾ. ਅਜੇ ਗੁਪਤਾ, ਉਨ੍ਹਾਂ ਦੇ ਪੁੱਤਰ ਡਾ. ਸਰਾਂਸ਼ ਗੁਪਤਾ, ਪੁੱਤਰ ਡਾ. ਸਾਰਥਕ ਗੁਪਤਾ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਵਿਧਾਇਕ ਡਾ: ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਮਿਲਾਇਆ। ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ਡਾ: ਗੁਪਤਾ ਦੇ ਪੁੱਤਰ ਡਾ: ਸਾਰਥਕ ਗੁਪਤਾ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ। ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਡਾ. ਸਾਰਥਕ ਗੁਪਤਾ ਨੂੰ ਅਸ਼ੀਰਵਾਦ ਦਿੱਤਾ ਅਤੇ ਵਧਾਈ ਦਿੱਤੀ।






