Flash News
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- ਮੁੱਖ ਮੰਤਰੀ
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਸਵੀਪ ਵੋਟਰ ਜਾਗਰੂਕਤਾ ਵੈਨ ਵੱਚ-ਵੱਖ ਹਲਕਿਆਂ ਵਿਖੇ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰ ਰਹੀ ਜਾਗਰੂਕ

ਖ਼ਬਰ ਸ਼ੇਅਰ ਕਰੋ
044000
Total views : 149009

ਫਾਜ਼ਿਲਕਾ 7 ਜਨਵਰੀ– ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾ ਰਹੀ ਹੈ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਵੱਲੋਂ ਬੀਤੇ ਦਿਨੀ ਜਲਾਲਾਬਾਦ ਵਿਧਾਨ ਸਭਾ ਹਲਕਾ ਅਧੀਨ ਲਾਧੂਕਾ ਪਿੰਡ, ਸਰਕਾਰੀ ਸਕੂਲ ਲਮੋਚੜ ਕਲਾਂ ਅਤੇ ਜਲਾਲਾਬਾਦ ਦੇ ਵੱਖ-ਵੱਖ ਏਰੀਆ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲੇਹ ਦੇ ਸਾਰੇ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ।

ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਪਵਨ ਕੁਮਾਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।