Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਨਿਜੀ ਸਕੂਲ ਫੀਸਾਂ, ਕਿਤਾਬਾਂ ਅਤੇ ਯੂਨੀਫਾਰਮ ਸਬੰਧੀ ਨਿਯਮਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ -ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051749
Total views : 168631

ਅੰਮ੍ਰਿਤਸਰ 27 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸਕੂਲਾਂ ਵਿੱਚ ਚੱਲ ਰਹੇ ਦਾਖਲੇ ਤੇ ਨਵੇਂ ਸੈਸ਼ਨ ਮੌਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਕਿਤਾਬਾਂ ਅਤੇ ਯੂਨੀਫਾਰਮ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਜਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਹਿਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਜਿਲੇ ਦੇ ਸਕੂਲ ਪੰਜਾਬ ਸਰਕਾਰ ਵੱਲੋਂ ਫੀਸਾਂ , ਕਿਤਾਬਾਂ ਅਤੇ ਯੂਨੀਫਾਰਮ ਦੇ ਮੁੱਦੇ ਉੱਤੇ ਜਾਰੀ ਕੀਤੀ ਗਈਆ ਹਦਾਇਤਾਂ ਦੀ ਇਂਨ ਬਿਨ ਪਾਲਣਾ ਕਰਨੀ ਯਕੀਨੀ ਬਣਾਉਣ।
ਆਪਣੇ ਪੱਤਰ ਵਿੱਚ ਉਹਨਾਂ ਨੇ ਲਿਖਿਆ ਕਿ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਸਬੰਧੀ ਪੰਜਾਬ ਫੀਸ ਰੈਗੂਲੇਸ਼ਨ ਐਕਟ ਬਣਾਇਆ ਹੈ ਅਤੇ ਦਾਖਲੇ ਦੇ ਇਹਨਾਂ ਦਿਨਾਂ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਸਕੂਲ ਆਪਣੀ ਵੈੱਬਸਾਈਟ ਉੱਤੇ ਫੀਸਾਂ ਦਾ ਵਿਸਥਾਰ ਜਰੂਰ ਲੋਕਾਂ ਦੀ ਸਹੂਲਤ ਲਈ ਪਾਵੇ । ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਕੱਲ ਬੱਚਿਆਂ ਵੱਲੋਂ ਖਰੀਦੀਆਂ ਜਾ ਰਹੀਆਂ ਸਕੂਲਾਂ ਦੀਆਂ ਕਿਤਾਬਾਂ ਅਤੇ ਯੂਨੀਫਾਰਮ ਲਈ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਦੀ ਸਹੂਲਤ ਲਈ ਕਿਤਾਬਾਂ ਅਤੇ ਯੂਨੀਫਾਰਮ ਸਕੂਲ ਆਪਣੇ ਡਿਸਪਲੇ ਬੋਰਡ ਅਤੇ ਵੈੱਬਸਾਈਟ ਉੱਤੇ ਦੇਵੇ ਨਾ ਕਿ ਬੱਚਿਆਂ ਨੂੰ ਨਿਸ਼ਚਿਤ ਦੁਕਾਨਾਂ ਤੋਂ ਕਿਤਾਬਾਂ ਤੇ ਯੂਨੀਫਾਰਮ ਲੈਣ ਲਈ ਮਜਬੂਰ ਕੀਤਾ ਜਾਵੇ।
ਉਹਨਾਂ ਇਹ ਵੀ ਲਿਖਿਆ ਕਿ ਇਸ ਤੋਂ ਇਲਾਵਾ ਸਾਰੇ ਨਿੱਜੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ਸੁਖਪਾਲ ਸਿੰਘ 8054051154 ਅਤੇ ਧਰਮਿੰਦਰ ਸਿੰਘ ਦ ਸੰਪਰਕ ਨੰਬਰ 9888887666 ਆਪਣੇ ਸਕੂਲ ਦੀ ਵੈੱਬਸਾਈਟ ਅਤੇ ਡਿਸਪਲੇ ਬੋਰਡ ਉੱਤੇ ਜਰੂਰ ਪਬਲਿਸ਼ ਕਰਨ ਤਾਂ ਜੋ ਜੇਕਰ ਕਿਸੇ ਬੱਚੇ ਜਾਂ ਉਸ ਦੇ ਮਾਤਾ ਪਿਤਾ ਨੂੰ ਉਕਤ ਵਿਸ਼ਿਆਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਤੁਰੰਤ ਉਕਤ ਨੋਡਲ ਅਧਿਕਾਰੀਆਂ ਦੇ ਜਾਣਕਾਰੀ ਵਿੱਚ ਲਿਆ ਸਕੇ।