Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਇਸ ਮਹੀਨੇ ਵਿੱਚ ਹੀ ਪੁਲਿਸ ਨੇ 174 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ -ਏਡੀਜੀਪੀ

ਖ਼ਬਰ ਸ਼ੇਅਰ ਕਰੋ
046259
Total views : 154271

50 ਕਿਲੋ ਹੈਰੋਇਨ ਬਰਾਮਦ ਹੋਈ ਅਤੇ 92 ਪਰਚੇ ਦਰਜ ਕੀਤੇ
ਅੰਮ੍ਰਿਤਸਰ, 29 ਮਾਰਚ -(ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਭਰ ਵਿੱਚ ਚੱਲ ਰਹੇ ਕਾਸੋ ਆਪਰੇਸ਼ਨ, ਜਿਸ ਅਧੀਨ ਸ਼ੱਕੀ ਵਿਅਕਤੀ ਦੇ ਘਰਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾਂਦੀ ਹੈ, ਦੌਰਾਨ ਜਾਇਜ਼ਾ ਲੈਣ ਲਈ ਪਹੁੰਚੇ ਏਡੀਜੀਪੀ ਸ੍ਰੀ ਐਮ ਐਫ ਫਾਰੂਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੇ ਬਹੁਤ ਵਧੀਆ ਨਤੀਜੇ ਆਏ ਹਨ। ਉਹਨਾਂ ਦੱਸਿਆ ਕਿ ਇੱਕ ਮਾਰਚ ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੌਰਾਨ ਪੁਲਿਸ ਨੇ 92 ਪਰਚੇ ਦਰਜ ਕੀਤੇ ਹਨ ਅਤੇ 174 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਨੂੰ 50 ਕਿਲੋ ਤੋਂ ਵੱਧ ਹੈਰੋਇਨ, ਦਸ ਪਿਸਟਲ ਅਤੇ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕਰਨ ਵਿੱਚ ਸਫਲਤਾ ਮਿਲੀ ਹੈ।
ਉਹਨਾਂ ਨਸ਼ਾ ਸਮਗਲਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਤੁਹਾਡੇ ਵੱਲੋਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਤਾਂ ਅਤੇ ਮਕਾਨ ਢਾਹ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਜੋ ਵਿਅਕਤੀ ਸਮਾਜ ਨੂੰ ਬਰਬਾਦ ਕਰ ਰਹੇ ਹਨ ਅਸੀਂ ਉਹਨਾਂ ਨੂੰ ਆਬਾਦ ਨਹੀਂ ਰਹਿਣ ਦਿਆਂਗੇ। ਉਹਨਾਂ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦੇ ਕਿਹਾ ਕਿ ਤੁਹਾਨੂੰ ਜਿਸ ਵੀ ਵਿਅਕਤੀ ਉੱਤੇ ਨਸ਼ਾ ਵੇਚਣ ਦਾ ਕੋਈ ਸ਼ੱਕ ਪਵੇ ਜਾਂ ਜਾਣਕਾਰੀ ਮਿਲੇ ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਜਰੂਰ ਦਿਓ ਤਾਂ ਜੋ ਅਸੀਂ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਸਕੀਏ। ਉਹਨਾਂ ਕਿਹਾ ਕਿ ਇਹ ਮੁਹਿੰਮ ਕੋਈ ਇੱਕ ਜਾਂ ਦੋ ਮਹੀਨੇ ਨਹੀਂ ਬਲਕਿ ਨਸ਼ੇ ਦੀ ਸਮਾਪਤੀ ਤੱਕ ਚੱਲੇਗੀ।
ਉਹਨਾਂ ਕਿਹਾ ਕਿ ਅਸੀਂ ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਗਈਆਂ ਜਾਇਦਾਤਾਂ ਵੀ ਜ਼ਬਤ ਕਰ ਰਹੇ ਹਾਂ ਹਾਂ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੇ ਬੁਰੇ ਕੰਮ ਕਰਕੇ ਜਾਇਦਾਦ ਬਣਾਉਣ ਦਾ ਸੁਪਨਾ ਤੱਕ ਨਾ ਲਵੇ। ਇਸ ਮੌਕੇ ਉਹਨਾਂ ਨਾਲ ਡੀਆਈਜੀ ਸ੍ਰੀ ਸਤਿੰਦਰ ਸਿੰਘ, ਜਿਲਾ ਪੁਲਿਸ ਮੁਖੀ ਮਨਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।