Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ

ਖ਼ਬਰ ਸ਼ੇਅਰ ਕਰੋ
043980
Total views : 148964

ਫਰੀਦਕੋਟ 30 ਮਾਰਚ- ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਵਾਰ ਨਰਮੇ ਅਤੇ ਝੋਨੇ ਦੀ ਬਿਜਾਈ ਕਰਨ ਸਮੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੇ ਬੀਜਾਂ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ।
ਉਹਨਾਂ ਵੱਲੋਂ ਬੀਜ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਿਸੇ ਕਿਸਮ ਦੇ ਅਣਅਧਿਕਾਰਤ ਬੀਜਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਵਿਅਕਤੀ ਉਲੰਘਣਾ ਕਰਤਾ ਪਾਇਆ ਗਿਆ ਤਾਂ ਬੀਜ ਐਕਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਿਖੇ ਉੱਡਣ ਦਸਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਸਮੇਂ-ਸਮੇਂ ਤੇ ਬੀਜ, ਦਵਾਈਆਂ ਅਤੇ ਖਾਦ ਵਿਕਰੇਤਾਵਾਂ ਦੀ ਚੈਕਿੰਗ ਅਤੇ ਸੈਪਲਿੰਗ ਕਰੇਗਾ ਅਤੇ ਇਹਨਾਂ ਦੁਕਾਨਾਂ ਤੋਂ ਇਲਾਵਾ ਦੂਸਰੇ ਬਾਹਰੀ ਰਾਜਾਂ ਤੋਂ ਦਾਖਲ ਹੋਣ ਵਾਲੇ ਅਣਅਧਿਕਾਰਤ ਬੀਜਾਂ ਨੂੰ ਰੋਕਣ ਸਬੰਧੀ ਵੀ ਨਿਗਰਾਨੀ ਰੱਖੇਗਾ ਅਤੇ ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।