Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਪਿੰਡ ਜੱਬੋਵਾਲ ਵਿਖੇ 1.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
051856
Total views : 168770

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ-
ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ-
ਅੰਮ੍ਰਿਤਸਰ 31 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰਾ ਫੁੱਟਬਾਲ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਐਲਾਨ ਕੀਤਾ ਕਿ ਪਿੰਡ ਜੱਬੋਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਇਹ ਟੁਰਨਾਮੈਂਟ ਸਰਪੰਚ ਦਵਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।
ਸ ਹਰਭਜਨ ਸਿੰਘ ਨੇ ਕਿਹਾ ਕਿ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ।
ਕੈਬਨਟ ਮੰਤਰੀ ਈਟੀਓ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਨੂੰ ਅਨੁਸ਼ਾਸਨ ਵਿੱਚ ਬੰਨਦੀਆਂ ਹਨ ਅਤੇ ਵਿਅਕਤੀ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਸਾਰੇ ਬੱਚਿਆਂ ਅਤੇ ਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਜਰੂਰ ਲੈਣਾ ਚਾਹੀਦਾ ਹੈ ਇਹ ਟੁਰਨਾਮੈਂਟ ਕਰਵਾ ਕੇ ਜਿਨਾਂ ਨੌਜਵਾਨਾਂ ਵੱਲੋਂ ਪਹਿਲ ਕਦਮੀ ਕੀਤੀ ਹੈ ਇਹ ਵਧਾਈ ਦੇ ਪਾਤਨ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਉੱਚੀਆਂ ਪਦਵੀਆਂ ਦੇ ਕੇ ਵੀ ਨਿਵਾਜਿਆ ਹੈ ਉਹਨਾਂ ਕਿਹਾ ਕਿ ਇਥੋਂ ਦੇ ਨੌਜਵਾਨਾਂ ਵੱਲੋਂ ਉਨਾਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੋਰ ਵੀ ਨੌਜਵਾਨ ਪ੍ਰੇਰਿਤ ਹੋਣਗੇ।
ਇਸ ਮੌਕੇ ਕਲੱਬ ਦੇ ਪ੍ਰਧਾਨ ਦਲੇਰ ਸਿੰਘ, ਮਾਸਟਰ ਮਲਕੀਤ ਸਿੰਘ ਲਾਡੀ , ਮਨਜੀਤ ਸਿੰਘ (ਮੈਂਬਰ ਪੰਚਾਇਤ)ਅੰਗਰੇਜ ਸਿੰਘ (ਮੈਂਬਰ ਪੰਚਾਇਤ) ਕੰਵਲਜੀਤ ਸਿੰਘ
ਬਲਬੀਰ ਸਿੰਘ ,ਸੁਰਜੀਤ ਸਿੰਘ ,ਮਲਕੀਤ ਸਿੰਘ (ਮੈਂਬਰ ਪੰਚਾਇਤ) ਸੁਵਿੰਦਰ ਸਿੰਘ (ਮੈਂਬਰ ਪੰਚਾਇਤ ) ਪਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

ਕੈਪਸਨ ,,ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ।