Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਗਹਿਰੀ ਮੰਡੀ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 8.38 ਕਰੋੜ ਰੁਪਏ ਦੀ ਰਾਸ਼ੀ ਜਾਰੀ – ਈਟੀਓ

ਖ਼ਬਰ ਸ਼ੇਅਰ ਕਰੋ
043976
Total views : 148948

ਮੰਡੀ ਦੇ ਮੇਨ ਬਾਜ਼ਾਰ ਵਿੱਚ ਬਣਨ ਵਾਲੀ ਸੜਕ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ , 2 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਗਹਿਰੀ ਮੰਡੀ ਦੇ ਮੁੱਖ ਬਾਜ਼ਾਰ ਵਿੱਚ 56 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਦੱਸਿਆ ਕਿ ਗਹਿਰੀ ਮੰਡੀ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ 8.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਉਹਨਾਂ ਨੇ ਕਿਹਾ ਕਿ ਇਸ ਨਾਲ ਗਹਿਰੀ ਮੰਡੀ ਦੇ ਵਿੱਚ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ ਅਤੇ ਲੋਕਾਂ ਦੀ ਲੋੜ ਅਨੁਸਾਰ ਸਾਰੇ ਹੀ ਕੰਮ ਕਰਵਾ ਦਿੱਤੇ ਜਾਣਗੇ।
ਉਹਨਾਂ ਨੇ ਇਲਾਕਾ ਨਿਵਾਸੀਆਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਇਹ ਵੀ ਦੱਸਿਆ ਕਿ ਗਹਿਰੀ ਫਾਟਕ ਜੋ ਕਿ ਅਕਸਰ ਬੰਦ ਰਹਿੰਦਾ ਹੈ, ਦੇ ਉੱਪਰ ਪੁਲ ਬਣਾਉਣ ਲਈ ਸੂਏ ਵਾਲੇ ਪਾਸੇ ਤੋਂ ਯੋਜਨਾ ਉਲੀਕੀ ਗਈ ਹੈ ਅਤੇ ਛੇਤੀ ਹੀ ਇਹ ਕੰਮ ਵੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਕੇਵਲ ਗਹਿਰੀ ਮੰਡੀ ਹੀ ਨਹੀਂ ਬਲਕਿ ਇਸ ਦੇ ਨਾਲ ਲੱਗਦੇ ਸਾਰੇ ਇਲਾਕੇ ਨੂੰ ਵੱਡਾ ਫਾਇਦਾ ਹੋਵੇਗਾ।
ਕੈਬਨਟ ਮੰਤਰੀ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਇਸ ਪ੍ਰੋਜੈਕਟਾਂ ਨੂੰ ਪ੍ਰਵਾਨ ਕਰਨ ਲਈ ਧੰਨਵਾਦ ਕਰਦੇ ਕਿਹਾ ਕਿ ਜਿੰਨਾ ਕੰਮ ਪਿਛਲੇ ਤਿੰਨ ਸਾਲਾਂ ਵਿੱਚ ਜੰਡਿਆਲਾ ਗੁਰੂ ਹਲਕੇ ਦਾ ਹੋਇਆ ਹੈ ਉਨਾ ਕੰਮ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਵੀ ਨਹੀਂ ਕਰਵਾਇਆ ਉਹਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੀ ਏਰਫਤਾਰ ਅਗਲੇ ਸਾਲਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਵੇਗੀ ਅਤੇ ਪੂਰੇ ਪੰਜਾਬ ਵਿੱਚ ਰਾਕਟ ਦੀ ਸਪੀਡ ਨਾਲ ਕੰਮ ਹੋਣਗੇ। ਉਹਨਾਂ ਨੇ ਜੰਡਿਆਲਾ ਗੁਰੂ ਹਲਕੇ ਲਈ ਕੰਮ ਕਰਨ ਵਾਲੀ ਸਮੁੱਚੀ ਟੀਮ ਦੀ ਪਿੱਠ ਥਾਪੜਦਿਆਂ ਹੋਇਆ ਕਿਹਾ ਕਿ ਇਹ ਟੀਮ ਲੋਕਾਂ ਦੀ ਸੁੱਖ ਸਹੂਲਤ ਲਈ ਜੋ ਵੀ ਪ੍ਰੋਜੈਕਟ ਲੈ ਕੇ ਆਉਂਦੀ ਹੈ, ਮੈਂ ਉਸ ਨੂੰ ਪੂਰਾ ਕਰਵਾਉਣਾ ਆਪਣਾ ਫਰਜ਼ ਸਮਝਦਾ ਹਾਂ। ਇਸ ਮੌਕੇ ਚੇਅਰਮੈਨ ਸ਼ ਛਨਾਖ ਸਿੰਘ, ਸਵਰਨ ਸਿੰਘ ਗਹਿਰੀ, ਪਰਮਿੰਦਰ ਪੰਨਾ , ਜਗਰੂਪ ਸਿੰਘ ਰੂਬੀ ਥਿੰਦ, ਸਤਿੰਦਰ ਸਿੰਘ , ਗੁਰਮੁੱਖ ਸਿੰਘ ਸਰਪੰਚ , ਸ੍ਰੀ ਨਰੇਸ਼ ਪਾਠਕ , ਫ਼ਤਿਹ ਸਿੰਘ , ਤੇਜਿੰਦਰ ਸਿੰਘ ਚੰਦੀ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।