ਪੰਜਾਬ ਦੇ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ

ਖ਼ਬਰ ਸ਼ੇਅਰ ਕਰੋ
052392
Total views : 169510

ਚੰਡੀਗੜ੍ਹ , 07 ਜਨਵਰੀ — ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੜਾਕੇ ਦੀ ਠੰਢ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।