Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

ਖ਼ਬਰ ਸ਼ੇਅਰ ਕਰੋ
051768
Total views : 168654

ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕਰ ਰਹੀ ਹੈ ਵਿਸ਼ੇਸ਼ ਯਤਨ
ਅੰਮ੍ਰਿਤਸਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੈਦਲ ਮਾਰਚ ਦਾ ਦੂਜਾ ਦਿਨ
ਅੰਮ੍ਰਿਤਸਰ 6 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ । ਉਹਨਾਂ ਕਿਹਾ ਕਿ ਪੰਜਾਬ ਜੋ ਆਪਣੀ ਦੇਸ਼ ਭਗਤੀ, ਸੂਰਬੀਰਾਂ, ਸ਼ਹੀਦਾਂ, ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਕਰਕੇ ਜਾਣਿਆ ਜਾਂਦਾ ਹੈ, ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਦੁਸ਼ਮਣ ਦੇਸ਼ ਤੋਂ ਨਸ਼ਾ ਤਸਕਰੀ ਜਾਰੀ ਹੈ ਪਰ ਇਸ ਨੂੰ ਫੜਨ ਲਈ ਸਾਡੀਆਂ ਫੋਰਸਾਂ ਵੀ ਦਿਨ ਰਾਤ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਪਿੰਡ ਪੱਧਰ ਦੀਆਂ ਸੁਰੱਖਿਆ ਕਮੇਟੀਆਂ ਵੀ ਬਹੁਤ ਚੌਕਸੀ ਨਾਲ ਇਸ ਤਸਕਰੀ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ, ਜੋ ਕਿ ਵਧਾਈ ਦੀਆਂ ਪਾਤਰ ਹਨ।
ਉਹਨਾਂ ਕਿਹਾ ਕਿ ਨਸ਼ਾ ਇਸ ਵੇਲੇ ਕੇਵਲ ਪੰਜਾਬ ਦੀ ਹੀ ਸਮੱਸਿਆ ਨਹੀਂ ਬਲਕਿ ਇਹ ਸਾਰੇ ਦੇਸ਼ ਨੂੰ ਆਪਣੇ ਗ੍ਰਿਫਤ ਵਿੱਚ ਲੈ ਰਿਹਾ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕਿਉਂਕਿ ਸਰਹੱਦੀ ਸੂਬਾ ਹੈ ਅਤੇ ਇਥੋਂ ਨਸ਼ੇ ਦੀ ਤਸਕਰੀ ਆਸਾਨੀ ਨਾਲ ਹੋ ਜਾਂਦੀ ਹੈ, ਇਸ ਲਈ ਦੁਸ਼ਮਣ ਇਸ ਦਾ ਮੌਕਾ ਉਠਾਉਂਦੇ ਹੋਏ ਸਪਲਾਈ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਪਹਿਲਾਂ ਵੀ ਸਰਹੱਦ ਉੱਤੇ ਐਂਟੀ ਡਰੋਨ ਸਿਸਟਮ ਲਗਾਏ ਗਏ ਸਨ ਅਤੇ ਹੁਣ ਹੋਰ ਵਧਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੀ ਐਂਟੀ ਡਰੋਨ ਸਿਸਟਮ ਲਗਾਉਣ ਲਈ ਉਪਰਾਲੇ ਕਰ ਰਹੀ ਹੈ।
ਉਹਨਾਂ ਸ਼ਹੀਦ ਭਗਤ ਸਿੰਘ ਗਰੁੱਪ ਆਫ ਕਾਲਜ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੱਚਿਆਂ ਅਤੇ ਮੋਹਤਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਯੋਗਦਾਨ ਪਾਉਣ। ਉਨਾ ਕਿਹਾ ਕਿ ਨਸ਼ਾ ਕੇਵਲ ਮੇਰੇ ਪੈਦਲ ਮਾਰਚ ਨਾਲ ਜਾਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਖਤਮ ਨਹੀਂ ਹੋ ਸਕਦਾ, ਇਸ ਨੂੰ ਖਤਮ ਕਰਨ ਲਈ ਜਨਤਾ ਦਾ ਸਾਥ ਹੋਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਜਿਸ ਵੀ ਪੰਚਾਇਤ ਨੂੰ ਖੇਡ ਮੈਦਾਨ ਬਣਾਉਣ ਲਈ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਨਾਲ ਰਾਬਤਾ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰੂ ਘਰਾਂ ਅਤੇ ਮੰਦਰਾਂ ਨਾਲ ਜੋੜਨਾ ਵੀ ਨਸ਼ਾ ਮੁਕਤੀ ਲਈ ਬਹੁਤ ਵੱਡਾ ਉਪਰਾਲਾ ਹੋ ਸਕਦਾ ਹੈ। ਉਹਨਾਂ ਆਪਣੇ ਸਮੇਂ ਦੀਆਂ ਉਦਾਹਰਨਾਂ ਦਿੰਦੇ ਕਿਹਾ ਕਿ ਸਾਡੇ ਵੇਲੇ ਸਾਰੇ ਬੱਚੇ ਆਪਣੇ ਧਾਰਮਿਕ ਅਕੀਦੇ ਅਨੁਸਾਰ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਵਿੱਚ ਜਾਂਦੇ ਸਨ। ਜਿੱਥੋਂ ਉਹਨਾਂ ਦੀ ਧਾਰਮਿਕ ਤ੍ਰਿਪਤੀ ਤਾਂ ਹੁੰਦੀ ਹੀ ਸੀ ਨਾਲ ਸਮਾਜਿਕ ਬੁਰਾਈਆਂ ਤੋਂ ਬਚਣ ਦੀ ਪ੍ਰੇਰਨਾ ਵੀ ਮਿਲਦੀ ਸੀ ਜੋ ਕਿ ਸਾਰੀ ਜ਼ਿੰਦਗੀ ਉਹਨਾਂ ਦੇ ਕੰਮ ਆਉਂਦੀ ਸੀ ਪਰ ਹੁਣ ਬੱਚੇ ਮੋਬਾਈਲਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ। ਮਾਪੇ ਵੀ ਉਹਨਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਦੀ ਕੋਸ਼ਿਸ਼ ਨਹੀਂ ਕਰਦੇ, ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਵੀ ਭੇਜਣ ਦੀ ਹਿੰਮਤ ਬੱਚਿਆਂ ਦੇ ਮਾਪੇ ਨਹੀਂ ਕਰਦੇ, ਜੋ ਕਿ ਕਰਨੀ ਬਹੁਤ ਜਰੂਰੀ ਹੈ । ਉਹਨਾਂ ਕਿਹਾ ਕਿ ਇੱਕ ਚੰਗਾ ਖਿਡਾਰੀ ਕੇਵਲ ਆਪਣੇ ਸਰੀਰ ਦੀ ਸਾਂਭ ਸੰਭਾਲ ਲਈ ਹੀ ਚੌਕਸ ਨਹੀਂ ਹੁੰਦਾ, ਬਲਕਿ ਉਹ ਹਾਰ ਜਿੱਤ ਨੂੰ ਬਰਦਾਸ਼ਤ ਕਰਨ, ਭਾਈਚਾਰਕ ਸਾਂਝ, ਅਨੁਸ਼ਾਸਨ ਵਰਗੇ ਵੱਡੇ ਗੁਣ ਵੀ ਸਿੱਖਦਾ ਹੈ। ਕਈ ਵਾਰ ਬੱਚਿਆਂ ਦੀ ਇਹ ਪਰਵਾਜ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਵੀ ਪਹੁੰਚ ਜਾਂਦੀ ਹੈ ਜੋ ਕਿ ਉਸ ਪਰਿਵਾਰ ਦਾ ਹੀ ਨਹੀਂ ਬਲਕਿ ਦੇਸ਼ ਦਾ ਨਾਮ ਰੋਸ਼ਨ ਕਰ ਜਾਂਦੇ ਹਨ। ਉਹਨਾਂ ਕਿਹਾ ਕਿ ਆਓ ਆਪਣੇ ਬੱਚਿਆਂ ਨੂੰ ਮੁੜ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ ਅਤੇ ਖੇਡ ਮੈਦਾਨਾਂ ਨਾਲ ਜੋੜੀਏ।
ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਪੈਦਲ ਮਾਰਚ ਵਿੱਚ ਹਿੱਸਾ ਲਿਆ। ਆਕਸਫੋਰਡ ਸਕੂਲ ਤੋਂ ਚੱਲ ਕੇ ਇਹ ਯਾਤਰਾ ਸ਼ਹੀਦ ਭਗਤ ਸਿੰਘ ਗਰੁੱਪ ਆਫ ਕਾਲਜ ਵਿੱਚ ਆ ਕੇ ਸਮਾਪਤ ਹੋਈ। ਇਸ ਮੌਕੇ ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਵੇਕ ਪ੍ਰਤਾਪ ਸਿੰਘ, ਅੰਤਰਰਾਸ਼ਟਰੀ ਅਥਲੀਟ ਬਹਾਦਰ ਸਿੰਘ, ਅੰਤਰਰਾਸ਼ਟਰੀ ਹਾਕੀ ਖਿਡਾਰੀ ਬਲਜੀਤ ਸਿੰਘ, ਰੋਇੰਗ ਖਿਡਾਰੀ ਚੰਦਨਦੀਪ ਸਿੰਘ, ਡੀਆਈਜੀ ਸ੍ਰੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਰੈਡ ਕ੍ਰਾਸ ਦੇ ਸਟੇਟ ਸੈਕਟਰੀ ਸ੍ਰੀ ਸ਼ਿਵਦਲਾਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ ਐਸਡੀਐਮ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਗੁਰ ਸਿਮਰਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜ਼ਰ ਸਨ।