ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਗਏ

ਖ਼ਬਰ ਸ਼ੇਅਰ ਕਰੋ
039433
Total views : 137884

ਚੰਡੀਗੜ੍ਹ,  11 ਅਪ੍ਰੈਲ- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ-

👉 ਅਨੁਸੂਚਿਤ ਜਾਤੀ ਭਾਈਚਾਰੇ ਲਈ ਇਤਿਹਾਸਕ ਫੈਸਲਾ।
ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਦੇ ਆਰਡੀਨੈਂਸ ਨੂੰ ਪ੍ਰਵਾਨਗੀ। ਇਸ ਦਾ ਮੁੱਖ ਉਦੇਸ਼ ਏ.ਜੀ. ਦਫ਼ਤਰ, ਪੰਜਾਬ ਵਿੱਚ ਲਾਅ ਅਫਸਰਾਂ ਵਜੋਂ ਠੇਕੇ `ਤੇ ਨਿਯੁਕਤੀ ਲਈ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣਾ ਹੈ।

👉 ਇੰਪਰੂਵਮੈਂਟ ਟਰੱਸਟ ਦੇ ਅਲਾਟੀਆਂ ਲਈ ਯਕਮੁਸ਼ਤ ਰਾਹਤ (OTR) ਨੂੰ ਪ੍ਰਵਾਨਗੀ।

👉 ਪ੍ਰਸ਼ਾਸਕੀ ਪਹੁੰਚ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਬਲਾਕਾਂ ਦੇ ਪੁਨਰਗਠਨ ਨੂੰ ਸਹਿਮਤੀ।

👉 ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਕਾਲਜਾਂ ਵਿੱਚ ਡਾਕਟਰਾਂ ਅਤੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 65 ਸਾਲ ਕਰਨ ਨੂੰ ਪ੍ਰਵਾਨਗੀ।

👉 ਸੇਵਾਮੁਕਤੀ ਤੋਂ ਬਾਅਦ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ।