Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਗੁਰਦੁਆਰਾ ਸਿੰਘ ਸਭਾ ਜੰਡਿਆਲਾ ਗੁਰੂ ਵੱਲੋਂ ਬਾਬਾ ਪਰਮਾਨੰਦ ਨੂੰ ਕੀਤਾ ਗਿਆ ਸਨਮਾਨਿਤ

ਖ਼ਬਰ ਸ਼ੇਅਰ ਕਰੋ
043980
Total views : 148964

ਜੰਡਿਆਲਾ ਗੁਰੂ, 13 ਅਪ੍ਰੈਲ-(ਸਿਕੰਦਰ ਮਾਨ)- ਵਿਸਾਖੀ ਮੌਕੇ  ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੀ ਰਹਿਨੁਮਾਈ ਕਰ ਰਹੇ ਬਾਬਾ ਪਰਮਾਨੰਦ ਜੀ ਮੁੱਖ ਸੇਵਾਦਾਰ ਤਪ ਅਸਥਾਨ ਬਾਬਾ ਹੰਦਾਲ ਜੀ ਨੂੰ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਵੀ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ।   ਇਸ ਮੌਕੇ ਬਾਬਾ ਪਰਮਾਨੰਦ ਮੁੱਖ ਸੇਵਾਦਾਰ ਨੇ ਸਮੂਹ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਬੰਸਦਾਨੀ ਦਸਮ ਪਿਤਾ ਵਲੋ ਸਾਜੇ ਖਾਲਸਾ ਪੰਥ ਦਾ ਹਿੱਸਾ ਬਣਨਾ ਚਾਹੀਦਾ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰੀ ਸਿੰਘ ਸ਼ਿਮਲਾ ਵਾਲੇ, ਪ੍ਰਭਜੋਤ ਸਿੰਘ ਮੁੱਖ ਸੇਵਾਦਾਰ, ਰਣਧੀਰ ਸਿੰਘ ਮਲਹੋਤਰਾ ਮੀਤ ਪ੍ਰਧਾਨ ਨਗਰ ਕੌਂਸਲ, ਪਰਮਜੀਤ ਸਿੰਘ ਹੈਰੀ ਜਨਰਲ ਸਕੱਤਰ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਸੋਹੰਗ ਸਿੰਘ ਮੁੱਖ ਸਲਾਹਕਾਰ , ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ, ਚਰਨਜੀਤ ਸਿੰਘ ਤਾਂਬੇ ਵਾਲੇ, ਅਮਰੀਕ ਸਿੰਘ, ਹਰਿੰਦਰਪਾਲ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ ।