




Total views : 148983







ਜੰਡਿਆਲਾ ਗੁਰੂ, 14 ਅਪ੍ਰੈਲ (ਸਿਕੰਦਰ ਮਾਨ)- ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਜੰਡਿਆਲਾ ਗੁਰੂ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਗੁਰੂ ਰਵਿਦਾਸ ਸਭਾ ਵੱਲੋਂ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਸਭਾ ਮੈਂਬਰਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਪੱਪੀ ਨੇ ਸਭਾ ਨੂੰ ਸੰਬੋਧਿਤ ਕਰਦਿਆਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਚਾਰਾਂ ਕੀਤੀਆਂ। ਉਹਨਾਂ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਡਕਰ ਦਲਿਤ ਵਰਗ ਦੇ ਨਾਲ਼ ਨਾਲ਼ ਸਾਰਿਆਂ ਵਰਗਾਂ ਦੇ ਸਾਂਝੇ ਸਨ, ਜਿਨ੍ਹਾਂ ਨੇ ਸਮਾਜ ਵਿੱਚੋਂ ਕਈ ਕੁਰੀਤੀਆਂ ਨੂੰ ਦੂਰ ਕੀਤਾ ਅਤੇ ਸਮੁੱਚੇ ਸਮਾਜ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਓਹਨਾਂ ਦੱਸਿਆ ਕਿ ਅਜਿਹੀਆਂ ਮਹਾਨ ਰੂਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਤਰਸੇਮ ਸਿੰਘ, ਡਾਕਟਰ ਕੁਲਦੀਪ ਸਿੰਘ, ਪ੍ਰਿੰਸੀਪਲ ਮਲੂਕ ਸਿੰਘ, ਰਾਜਿੰਦਰ ਕੁਮਾਰ, ਹਰਜਿੰਦਰ ਸਿੰਘ, ਮੋਲੂ, ਰਾਜ ਕੁਮਾਰ, ਕਰਨ, ਮਨਪ੍ਰੀਤ ਸਾਹਿਲ, ਜਸਕਰਨ ਰੈਂਬੋ, ਗੁਰਸੇਵਕ ਸਿੰਘ ਲਾਲੀ, ਜਸਵਿੰਦਰ ਸਿੰਘ ਰੇਲਵੇ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਰਾਮ ਲਾਲ, ਮਾਸਟਰ ਸ਼ਹਨਸ਼ਾਹ, ਨਿਰਮਲ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ ਚਿੰਟੂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਸਨ।






