Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼

ਖ਼ਬਰ ਸ਼ੇਅਰ ਕਰੋ
046259
Total views : 154271

ਗੜੇਮਾਰੀ ਦੇ ਨਾਲ ਹੋਈ ਫਸਲਾਂ ਦੇ ਨੁਕਸਾਨ ਦਾ ਲਾਭਪਾਤਰੀਆਂ ਨੂੰ ਜ਼ਲਦ ਦਿੱਤਾ ਜਾਵੇ ਮੁਆਵਜ਼ਾ
ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਬੇੜੇ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 15ਅਪੈ੍ਲ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਲਈ ਸਬ ਰਜਿਸਟਰਾਰ ਦਫਤਰਾਂ ਵਿਚ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਸਬੰਧਤ ਸਬ ਰਜਿਸਟਰਾਰ ਖੁਦ ਧਿਆਨ ਦੇਣ। ਉਨਾਂ ਕਿਹਾ ਕਿ ਜ਼ਮੀਨਾਂ ਦਾ ਇੰਦਰਾਜ ਆਨਲਾਈਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਘਰ ਬੈਠੇ ਹੀ ਆਪਣੇ ਇੰਤਕਾਲ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਵੀਡੀਓ ਕਾਨਫਰਿੰਸਗ ਰਾਹੀ ਸਮੂਹ ਐਸ ਡੀ ਐਮਜ਼ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਦੇ ਨਾਲ ਖ਼ਰਾਬ ਹੋਈਆਂ ਫਸਲਾਂ ਦੇ ਲਾਭਪਾਤਰੀਆਂ ਨੂੰ ਤੁਰੰਤ ਮੁਆਵਜੇ਼ ਵੰਡੇ ਜਾਣ ਅਤੇ ਇਸ ਕੰਮ ਵਿਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਪੈਦੇ ਪਟਵਾਰੀਆਂ ਰਾਹੀ ਡਿਜੀਟਲ ਕਰੋਪਸ ਸਰਵੇ ਵਿਚ ਫਸਲਾਂ ਦੀ ਫੋਟੋਗ੍ਰਾਫੀ ਨੂੰ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਵੀਡੀਓ ਕਾਨਫਰੰਸਿੰਗ ਵਿਚ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ ਰੰਧਾਵਾ, ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।