Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ – ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
046264
Total views : 154289

ਆਮ ਆਦਮੀ ਪਾਰਟੀ ਤੋਂ ਬਿਨਾਂ ਕਿਸੇ ਸਰਕਾਰ ਨੇ ਪਛੜੇ ਵਰਗਾਂ ਦੀ ਭਲਾਈ ਨਹੀਂ ਸੋਚੀ
ਵਜਾਰਤ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਕੈਬਨਿਟ ਮੰਤਰੀ ਸਮਾਜਿਕ ਬਰਾਬਰਤਾ ਵੱਲ ਪਹਿਲਾ ਕਦਮ
ਅੰਮ੍ਰਿਤਸਰ 16 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ ਨਿਯੁਕਤੀ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਨੇ ਕੇਵਲ ਡਾ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਪੂਜਾ ਹੀ ਨਹੀਂ ਕੀਤੀ ਬਲਕਿ ਉਹਨਾਂ ਦੇ ਨਕਸ਼ੇ ਕਦਮਾਂ ਉੱਤੇ ਚੱਲ ਕੇ ਵਿਖਾਇਆ ਅਤੇ ਸਮਾਜਿਕ ਬਰਾਬਰਤਾ ਦੇ ਸਿਧਾਂਤ ਉੱਤੇ ਪਹਿਰਾ ਵੀ ਦਿੱਤਾ ਹੈ।
ਸ੍ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ 2017 ਤੋਂ ਹੀ ਇਹ ਮੰਗ ਕਰ ਰਹੀ ਸੀ ਕਿ ਹੋਰ ਵਿਭਾਗਾਂ ਵਿੱਚ ਨਿਯੁਕਤੀਆਂ ਦੀ ਤਰ੍ਹਾਂ ਲਾਅ ਅਫਸਰਾਂ ਦੀਆਂ ਨਿਯੁਕਤੀ ਵੇਲੇ ਆਮਦਨ ਸੀਮਾ ਅਨੁਸੂਚਿਤ ਜਾਤੀਆਂ ਲਈ ਘੱਟ ਕੀਤੀ ਜਾਵੇ ਪਰ ਉਸ ਵੇਲੇ ਦੀ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਹੁਣ ਅਸੀਂ ਕਾਨੂੰਨ ਵਿੱਚ ਸੋਧ ਕਰਕੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਰੱਖੀ ਹੋਈ ਆਮਦਨ ਸੀਮਾ ਨੂੰ ਅਨਸੂਚਿਤ ਜਾਤੀਆਂ ਲਈ ਘੱਟ ਕਰ ਦਿੱਤਾ ਹੈ ਜਿਸ ਨਾਲ ਉਹਨਾਂ ਦੀਆਂ ਨਿਯੁਕਤੀਆਂ ਲਈ ਰਾਹ ਪੱਧਰਾ ਹੋ ਗਿਆ ਹੈ ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਕਸਰ ਇਸ ਸ਼ਰਤ ਕਾਰਨ ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵੇਲੇ ਅਨੁਸੂਚਿਤ ਜਾਤੀ ਵਰਗ ਦੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ ਪਰ ਹੁਣ ਕੀਤੀ ਸੋਧ ਨਾਲ ਅਜਿਹਾ ਨਹੀਂ ਹੋਵੇਗਾ ਅਤੇ ਇਸ ਵਰਗ ਨੂੰ ਵੀ ਬਣਦਾ ਹੱਕ ਮਿਲੇਗਾ। ਉਹਨਾਂ ਕਿਹਾ ਕਿ ਆਜ਼ਾਦੀ ਦੇ 77 ਸਾਲ ਕਿੰਨੀਆਂ ਪਾਰਟੀਆਂ ਨੇ ਰਾਜ ਕੀਤਾ, ਸਾਰਿਆਂ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਵੋਟਾਂ ਲਈਆਂ, ਪਰ ਕਿਸੇ ਵੀ ਪਾਰਟੀ ਨੇ ਇਹਨਾਂ ਦੀ ਭਲਾਈ ਲਈ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਜਦੋਂ ਦੀ ਸਾਡੀ ਸਰਕਾਰ ਆਈ ਹੈ, ਪਹਿਲਾਂ ਤਾਂ ਛੇ ਮੰਤਰੀ ਅਨੁਸੂਚਿਤ ਜਾਤੀਆਂ ਚੋਂ ਲਏ, ਫਿਰ ਇਸ ਵਰਗ ਦਾ ਬੈਕਲਾਗ ਸਰਕਾਰੀ ਨੌਕਰੀਆਂ ਵਿੱਚ ਪਿਆ ਸੀ ਉਹ ਪੂਰਾ ਕੀਤਾ ਅਤੇ ਹੁਣ ਲਾਭ ਅਫਸਰਾਂ ਨੂੰ ਛੋਟ ਦਿੱਤੀ। ਗੱਲ ਕੀ ਜੋ ਵੀ ਅਸੀਂ ਇਸ ਵਰਗ ਲਈ ਕਰ ਸਕਦੇ ਸੀ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ।

ਕੈਪਸ਼ਨ
ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।