Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
051749
Total views : 168631

ਕਿਸਾਨਾਂ ਦੀ ਫਸਲ ਦੀ 24 ਘੰਟੇ ਚ ਹੋਵੇਗੀ ਅਦਾਇਗੀ ਤੇ ਖਰੀਦ
ਕੈਬਨਿਟ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ

ਅੰਮ੍ਰਿਤਸਰ, 18 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਮਹਿਤਾ, ਤਰਸਿੱਕਾ, ਟਾਂਗਰਾ ਅਤੇ ਜੰਡਿਆਲਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਇਸ ਮੌਕੇ ਤਰਸਿੱਕਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਵੀ ਸ਼ੁਰੂ ਕਰਵਾਈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ 24 ਘੰਟੇ ਅੰਦਰ ਖਰੀਦ ਤੇ ਵੇਚੀ ਗਈ ਫਸਲ ਦੀ ਤੈਅ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਕਿਸਾਨ ਪੱਖੀ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖਰੀਦ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਇਟ ਤੇ ਬੈਠਣ ਲਈ ਛਾਂਦਾਰ ਜਗ੍ਹਾਂ ਦੇ ਨਾਲ-ਨਾਲ ਹੋਰ ਜਰੂਰੀ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕਣਕ ਦੀ ਕਟਾਈ ਕੰਬਾਇਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਤੈਅ ਨਮੀਂ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਲਈ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਕਿਸਾਨ, ਆੜਤੀਆ ਐਸੋਸੀਏਸ਼ਨ ਦੇ ਮੈਂਬਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ
ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।