Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕਿਸਾਨ ਪੂਸਾ 44 ਅਤੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਨਾ ਬੀਜਣ- ਸਰਕਾਰ ਵੱਲੋਂ ਹੈ ਪੂਰਨ ਪਾਬੰਦੀ

ਖ਼ਬਰ ਸ਼ੇਅਰ ਕਰੋ
050921
Total views : 167417

ਅੰਮ੍ਰਿਤਸਰ, 19 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮੂਧਲ ਦੇ ਸਰਪੰਚ ਮਨਦੀਪ ਸਿੰਘ ਮਨੀ ਅਤੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾਕਟਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਮਨਦੀਪ ਸਿੰਘ ਖ਼ੇਤੀਬਾੜੀ ਵਿਸਥਾਰ ਅਫ਼ਸਰਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ l ਇਸ ਮੌਕੇ ਮਨਦੀਪ ਸਿੰਘ, ਖੇਤੀਬਾੜ੍ਹੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਪੀ ਐਮ ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਕੇ ਵੀ ਸੀ ,ਲੈਂਡ ਸੀਡਿੰਗ, ਅਤੇ ਆਪਣਾ ਆਧਾਰ ਕਾਰਡ ਬੈਂਕ ਖਾਤੇ ਨਾਲ਼ ਜ਼ਰੂਰ ਅਪਡੇਟ ਕਰਵਾਉਣ ਬਾਰੇ ਦੱਸਿਆ।
ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਸਿੰਘ ਖੁੱਲਰ ਨੇ ਕਿਹਾ ਕਿ ਪਾਣੀ ਦੇ ਘੱਟ ਰਹੇ ਪੱਧਰ ਨੂੰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਦੀ ਲਗਾਈ ਹੋਈ ਹੈ। ਉਹਨਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵਲੋਂ ਪ੍ਰਵਾਨਿਤ ਪੀ ਆਰ126 127 128,129, 130, 131 ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੋਰਾਨ ਕਣਕ ਦੀ ਕਟਾਈ ਉਪਰੰਤ ਫਸਲ ਦੀ ਰਹਿੰਦ ਖੂਹੰਦ (ਨਾੜ) ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ l ਇਸ ਮੌਕੇ ਮੋਜੂਦਾ ਗਰਾਮ ਪੰਚਾਇਤ ਮੈਂਬਰ ਰਣਜੀਤ ਕੌਰ, ਮੈਂਬਰ ਨਿੰਦਰ ਕੌਰ, ਮੈਂਬਰ ਹਰਜੀਤ ਕੌਰ ਮੈਂਬਰ ਪਰਮਜੀਤ ਕੌਰ,ਮੈਂਬਰ ਕੁਲਵਿੰਦਰ ਸਿੰਘ ਮੈਂਬਰ ਸੇਵਾ ਸਿੰਘ ਮੈਂਬਰ ਨਿੰਦਰ ਸਿੰਘ ਹਰਪਾਲ ਸਿੰਘ, ਸੂਰਜ ਸਿੰਘ, ਨੰਬਰਦਾਰ ਹਰਸਿਮਰਨ ਸਿੰਘ, ਪਰਦੀਪ ਸਿੰਘ, ਨਵਦੀਪ ਸਿੰਘ ਆਦਿ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ l