Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਅਮਰੀਕਾ ਦੇ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ –

ਖ਼ਬਰ ਸ਼ੇਅਰ ਕਰੋ
043976
Total views : 148951

ਅੰਮ੍ਰਿਤਸਰ, 23 ਅਪ੍ਰੈਲ- (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੰਮ੍ਰਿਤਸਰ ਜਿਲੇ ਅੰਦਰ ਕੁੱਲ ਹਿੰਦ ਕਿਸਾਨ ਸਭਾ ਅਤੇ ਸਬਜੀ ਉੱਤਪਾਦਿਕ ਕਿਸਾਨ ਜਥੇਬੰਦੀ ਵੱਲੋੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕੇਂਦਰ ਸਰਕਾਰ ਦਾ ਨਵਾਂ ਪਿੰਡ ਵਿਖੇ ਪੁਤਲਾ ਫੂਕਿਆ ਗਿਆ ਗਿਆ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਲਖਬੀਰ ਸਿੰਘ ਨਿਜਾਮਪੁਰ ਅਤੇ ਭੁਪਿੰਦਰ ਸਿੰਘ ਤੀਰਥਪੁਰਾ ਨੇ ਕਿਹਾ ਕਿ ਅਮਰੀਕਾ ਦੇ ਉੱਪ ਰਾਸ਼ਟਰਪਤੀ ਜੇ,ਡੀ ਵੈਂਸ ਦੀ ਭਾਰਤ ਫੇਰੀ ਅਮਰੀਕਾ ਦਾ ਸਮਾਨ ਭਾਰਤ ਅੰਦਰ ਵੇਚਣ ਵਾਸਤੇ ਟੈਕਸ ਫ੍ਰੀ ਮਾਰਕੀਟ ਵਾਸਤੇ ਰਾਹ ਪੱਧਰਾ ਕਰਨ ਲਈ ਹੈ। ਜਿਸ ਨਾਲ ਭਾਰਤ ਅੰਦਰ ਪੈਦਾ ਹੋਣ ਵਾਲੀਆਂ ਵਸਤਾਂ ਖਾਸ ਕਰਕੇ ਖੇਤੀਬਾੜੀ ਅਤੇ ਇੰਡਸਟਰੀ ਦਾ ਸੈਕਟਰ ਪ੍ਰਭਾਵਿਤ ਹੋਵੇਗਾ। ਭਾਰਤ ਦੀ ਸਰਕਾਰ ਨੇ ਅਮਰੀਕਾ ਦੀਆਂ ਇਹਨਾਂ ਨੀਤੀਆਂ ਖਿਲਾਫ ਗੋਡੇ ਟੇਕੇ ਹੋਏ ਹਨ।ਕੇਂਦਰ ਸਰਕਾਰ ਅਮਰੀਕਾ ਸਰਕਾਰ ਦੀਆਂ ਇਹਨਾਂ ਨੀਤੀਆਂ ਨੂੰ ਲਾਗੂ ਕਰਨ ਲਈ ਬਕਾਇਦਾ ਆਪਣੇ ਵਣਜ ਸਕੱਤਰ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਵੀ ਨਿਯੁਕਤ ਕਰ ਚੁੱਕੀ ਹੈ। ਇਸ ਲਈ ਇਹਨਾਂ ਨੀਤੀਆਂ ਦੇ ਖਿਲਾਫ ਲੋਕਾਂ ਨੂੰ ਲੜਨਾ ਪਵੇਗਾ। ਸੰਯੁਕਤ ਕਿਸਾਨ ਮੋਰਚਾ ਭਾਰਤ ਲਗਾਤਾਰ ਦੇਸ਼ ਅੰਦਰ ਸਾਰੇ ਵਰਗਾਂ ਦਾ ਸਹਿਯੋਗ ਹਾਸਲ ਕਰਨ ਲਈ ਵਿਆਪਕ ਲਾਮਬੰਦੀ ਕਰ ਰਿਹਾ ਹੈ।          ਅੱਜ ਦੇ ਇਕੱਠ ਅੰਦਰ ਜੰਮੂ-ਕਸ਼ਮੀਰ ਦੇ ਸ਼ਹਿਰ ਪਹਿਲਗਾਮ ਵਿਖੇ ਨਿਰਦੋਸ਼ ਲੋਕਾਂ ਦੇ ਕਤਲ ਦੀ ਜੋਰਦਾਰ ਨਿਖੇਧੀ ਕਰਦਿਆਂ ਨਿਹੱਥੇ ਲੋਕਾਂ ਦੇ ਕਤਲ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਕਾਰਾ ਕਰਾਰ ਦਿੰਦਿਆਂ ਲੋਕਾਂ ਨੂੰ ਆਪਣੀ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ। ਇਸ ਸਮੇਂ ਹੋਰਨਾਂ ਤੋੰ ਇਲਾਵਾ ਕਰਨੈਲ ਸਿੰਘ, ਜਰਨੈਲ ਸਿੰਘ ਨਵਾਂ ਪਿੰਡ, ਬਲਵੰਤ ਸਿੰਘ, ਭੁਪਿੰਦਰ ਸਿੰਘ, ਸਤਿੰਦਰ ਸਿੰਘ ਤੀਰਥਪੁਰ, ਰਾਜਬੀਰ ਸਿੰਘ, ਮਨਦੀਪ ਸਿੰਘ ਫਤਿਹਪੁਰ, ਨਿਰਮਲ ਸਿੰਘ,ਪਾਲ ਸਿੰਘ, ਸੁਰਿੰਦਰ ਸਿੰਘ ਰਾਜੂ,ਤਰਸੇਮ ਸਿੰਘ ਨੰਗਲ ਦਿਆਲ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ ਨਬੀਪੁਰ ,ਪ੍ਰਤਾਪ ਸਿੰਘ ਛਾਪਾ ਅਤੇ ਰਿਟਾਇਰ ਡਿਪਟੀ ਡਾਇਰੈਕਟਰ ਕੁਲਦੀਪ ਸਿੰਘ ਫਤਿਹਪੁਰ ਆਦਿ ਹਾਜਰ ਸਨ।
ਵੱਲੋੰ: ਲਖਬੀਰ ਸਿੰਘ ਨਿਜਾਮਪੁਰ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ।