ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਅੱਜ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਬੱਚਿਆਂ ਨੂੰ ਸਮਰਪਿਤ

ਖ਼ਬਰ ਸ਼ੇਅਰ ਕਰੋ
039847
Total views : 138635

ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ- ਈਟੀਓ
ਅੰਮ੍ਰਿਤਸਰ, 24 ਅਪ੍ਰੈਲ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਆਪਣੇ ਹਲਕੇ ਦੇ 9 ਸਕੂਲਾਂ ਵਿੱਚ 1.61 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ। ਉਹਨਾਂ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਮਰਕੋਟ, ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਦਿਆਲ ਸਿੰਘ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਜੀਵਨ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਛਾਪਾ ਰਾਮ ਸਿੰਘ, ਸਰਕਾਰੀ ਹਾਈ ਸਕੂਲ ਛਾਪਾ ਰਾਮ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਫਤਿਹਪੁਰ ਰਾਜਪੂਤਾਂ, ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ ਅਤੇ ਸਰਕਾਰੀ ਮਿਡਲ ਸਕੂਲ ਨਵਾਂ ਪਿੰਡ ਵਿੱਚ ਨਵੇਂ ਕਲਾਸ ਰੂਮਾਂ, ਸਕੂਲਾਂ ਦੀਆਂ ਚਾਰ ਦਿਵਾਰੀਆਂ, ਲਾਇਬ੍ਰੇਰੀਆਂ ਆਦਿ ਦੇ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ।
ਇਸ ਮੌਕੇ ਪਿੰਡਾਂ ਦੇ ਪਤਵੰਤਿਆਂ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ ਅਤੇ ਸਿਹਤ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਕਿਉਂਕਿ ਸ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਇਹ ਸੋਚ ਹੈ ਕਿ ਜੇਕਰ ਪਰਿਵਾਰ ਦੇ ਮੈਂਬਰ ਬੱਚੇ ਪੜ੍ਹ ਜਾਂਦੇ ਹਨ ਤਾਂ ਉਸ ਪਰਿਵਾਰ ਨੂੰ ਕੋਈ ਤਰੱਕੀ ਕਰਨ ਤੋਂ ਰੋਕ ਨਹੀਂ ਸਕਦਾ। ਉਹਨਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਉਨਾਂ ਦੇਸ਼ਾਂ ਜਾਂ ਕੌਮਾਂ ਨੇ ਹੀ ਤਰੱਕੀ ਕੀਤੀ ਹੈ ਜੋ ਪੜ ਲਿਖ ਗਈਆਂ ਹਨ। ਇਸ ਲਈ ਸਾਡਾ ਧਿਆਨ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਉੱਤੇ ਹੈ ਅਤੇ ਸਰਕਾਰ ਨੇ ਸਕੂਲਾਂ ਨੂੰ ਲੱਖਾਂ ਨਹੀਂ ਕਰੋੜਾਂ ਵਿੱਚ ਗਰਾਟਾਂ ਦਿੱਤੀਆਂ ਹਨ। ਉਹਨਾਂ ਸਕੂਲ ਕਮੇਟੀਆਂ ਅਤੇ ਪਿੰਡ ਦੀਆਂ ਪੰਚਾਇਤਾਂ ਨੂੰ ਵੀ ਵਧਾਈ ਦਿੱਤੀ ਜਿਨਾਂ ਨੇ ਇਸ ਪੈਸੇ ਦੀ ਸੁਚੱਜੀ ਵਰਤੋਂ ਕਰਦੇ ਹੋਏ ਬੱਚਿਆਂ ਲਈ ਸਕੂਲਾਂ ਵਿੱਚ ਵਧੀਆ ਸਹੂਲਤਾਂ ਵਿਕਸਿਤ ਕੀਤੀਆਂ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਸਕੂਲਾਂ ਵੱਲ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਅਤੇ ਫੰਡ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਪੰਜਾਬ ਦੇ ਇਹ ਸਰਕਾਰੀ ਸਕੂਲ ਜਿਨਾਂ ਦੇ ਬੱਚੇ ਪਹਿਲਾਂ ਮਸਾਂ ਦਸਵੀਂ , ਬਾਰਵੀਂ ਦੀਆਂ ਪ੍ਰੀਖਿਆਵਾਂ ਪਾਸ ਕਰਦੇ ਸਨ ਵੱਲੋਂ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੀ ਪਾਸ ਕੀਤੀਆਂ ਜਾ ਰਹੀਆਂ ਹਨ, ਜੋ ਕਿ ਬੜੇ ਫਖਰ ਦੀ ਗੱਲ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਅਤੇ ਮੁਫ਼ਤ ਵਧੀਆ ਸਹੂਲਤਾਂ ਦਾ ਲਾਹਾ ਲੈਣ।
ਕੈਪਸ਼ਨ
ਹਲਕਾ ਜੰਡਿਆਲਾ ਗੁਰੂ ਦੇ ਸਕੂਲਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।
ਸਕੂਲਾਂ ਵਿੱਚ ਨਵੇ ਬਣੇ ਆਧੁਨਿਕ ਕਮਰੇ ਅਤੇ ਪ੍ਰਾਇਮਰੀ ਬੱਚਿਆਂ ਦੇ ਕਲਾਸਰੂਮਾਂ ਦੀਆਂ ਤਸਵੀਰਾਂ
==–