




Total views : 161400






Total views : 161400ਕੈਬਨਿਟ ਮੰਤਰੀ ਨੇ ਵਾਰਡ ਨੰਬਰ 45 ’ਚ ਸੀਵਰੇਜ਼ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 7 ਜਨਵਰੀ — ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲਣ ਵਾਲੀ ਪੰਜਾਬ ਸਰਕਾਰ ਵੱਖਰੀ ਸੋਚ ਨਾਲ ਕਾਰਜ ਕਰਦੀ ਹੈ ਅਤੇ ਵੋਟ ਬੈਂਕ ਦੀ ਰਾਜਨੀਤੀ ਤੋਂ ਉਪਰ ਉਠ ਕੇ ਹਰ ਖੇਤਰ ਵਿਚ ਵਿਕਾਸ ਦੀ ਗੱਲ ਕਰਦੇ ਹਨ। ਉਹ ਵਾਰਡ ਨੰਬਰ 45 ਦੇ ਸੰਤ ਭਾਗ ਸਿੰਘ ਨਗਰ ਵਿਚ 20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਵਿਕਾਸ ਦੀ ਗਤੀ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ਼ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੌਂਸਲਰ ਕੁਲਵਿੰਦਰ ਕੌਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਆਮ ਆਦਮੀ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ।
ਬ੍ਰਮ ਸ਼ੰਕਰ ਜਿੰਪਾ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਕਰੀਬ ਇਕ ਦਸ਼ਕ ਤੋਂ ਖਰਾਬ ਚਿੰਤਪੁਰਨੀ ਰੋਡ ਦਾ ਨਿਰਮਾਣ ਕਰਵਾਇਆ ਗਿਆ, ਹੁਸ਼ਿਆਰਪੁਰ ਵਿਚ ਤਹਿਸੀਲ ਦੀ ਨਵੀਂ ਇਮਾਤਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਅਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਅਨੇਕ ਵਿਕਾਸ ਦੇ ਪ੍ਰੋਜੈਕਟ ਤਾਂ ਕੇਵਲ ਸਿਰਫ਼ ਹੁਸ਼ਿਆਰਪੁਰ ਵਿਚ ਹੀ ਚੱਲ ਰਹੇ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਦਾ ਪਹੀਆ ਇਸੇ ਤਰ੍ਹਾਂ ਚੱਲਦੇ ਰਹੇਗਾ।







