Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਜੰਡਿਆਲਾ ਮੰਡੀ ਦਾ ਦੌਰਾ

ਖ਼ਬਰ ਸ਼ੇਅਰ ਕਰੋ
050283
Total views : 166227

ਕੇ ਵਾਈ ਈ ਸੀ ਦੀ ਮਿਆਦ ਵਿੱਚ ਕੀਤਾ ਜਾਵੇਗਾ ਵਾਧਾ-

ਅੰਮ੍ਰਿਤਸਰ , 26 ਅਪ੍ਰੈਲ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਮ੍ਰਿੰਤਸਰ ਵਿਖੇ ਜੰਡਿਆਲਾ ਮੰਡੀ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਹਨਾਂ ਦੱਸਿਆ ਕਿ ਸੂਬੇ ਭਰ ਵਿੱਚ ਹੁਣ ਤੱਕ ਮੰਡੀਆਂ ਵਿੱਚ 89 ਲੱਖ ਮੈਟਰਿਕ ਟਨ ਫਸਲ ਆ ਚੁੱਕੀ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 83 ਲੱਖ ਮੈਟਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ ।ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ 15 ਹਜਾਰ ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਿਨਟ ਮੰਤਰੀ ਲਾਲ ਚੰਦ ਕਟਾਊ ਚੱਕ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਭਰ ਵਿੱਚ 84 ਫੀਸਦੀ ਲੋਕਾਂ ਨੇ ਆਪਣੀ ਕੇ ਵਾਈ ਈ ਸੀ ਕਰਵਾ ਲਈ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੀ ਕੇ ਵਾਈ ਈ ਸੀ ਕਰਵਾਉਣ। ਉਹਨਾਂ ਕਿਹਾ ਕਿ ਇਸ ਕੰਮ ਲਈ ਡੀਪੂਆਂ ਤੇ ਜਾਣ ਦੀ ਲੋੜ ਨਹੀਂ ਆਪਣੇ ਘਰ ਬੈਠੇ ਹੀ ਮੋਬਾਈਲ ਫੋਨ ਤੇ ਸੀ ਕੇ ਵਾਈ ਈ ਸੀ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਅਸੀਂ ਇਸਦੀ ਮਿਆਦ ਵਿੱਚ ਵੀ ਵਾਧਾ ਕਰ ਰਹੇ ਹਾਂ ਤਾਂ ਜੋ ਜਿਹੜੇ ਲੋੜਵੰਦ ਲੋਕ ਰਹਿ ਚੁੱਕੇ ਹਨ ਉਹ ਵੀ ਆਪਣੀ ਕੇਵਾਈ ਈਸੀ ਕਰਵਾ ਸਕਣ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਜ਼ਿਲਾ ਮੰਡੀ ਅਫਸਰ ਅਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਅਮਨਜੀਤ ਸਿੰਘ, ਡੀ ਐੱਫ ਐਸ ਓ ਮੁਹਿੰਦਰ ਸਿੰਘ, ਡੀਐਮ ਮਾਰਕਫੈਡ ਸਰਦਾਰ ਮਨਿੰਦਰ ਸਿੰਘ ਪਨਸਪ ਇੰਸਪੈਕਟਰ ਸ਼੍ਰੀ ਵਿਸ਼ਾਲ ਕੁਮਾਰ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
———-
ਕੈਪਸ਼ਨ ਕੈਬਨਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜੰਡਿਆਲਾ ਮੰਡੀ ਦਾ ਦੌਰਾ ਕਰਦੇ ਹੋਏ।