ਈ ਟੀ ਓ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਖ਼ਬਰ ਸ਼ੇਅਰ ਕਰੋ
040217
Total views : 139243

ਹਲਕੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਸਮੀਖਿਆ ਮੀਟਿੰਗ
ਜੰਡਿਆਲਾ ਗੁਰੂ, 27 ਅਪ੍ਰੈਲ-(ਸਿਕੰਦਰ ਮਾਨ)- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਮਿੱਥੇ ਗਏ ਸਮੇਂ 18 ਮਹੀਨੇ ਵਿਚ ਮੁਕੰਮਲ ਕੀਤਾ ਜਾਵੇ ।
ਇਸ ਮੌਕੇ ਉਨਾਂ ਕਿਹਾ ਕਿ ਇਹ ਪਲਾਂਟ ਚਾਲੂ ਹੋਣ ਨਾਲ ਜੰਡਿਆਲਾ ਗੁਰੂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਣਾ ਹੈ ਇਸ ਲਈ ਇਸ ਦੀ ਕੁਆਲਿਟੀ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੰਡਿਆਲਾ ਨਗਰ ਕੌਂਸਲ ਨੇ ਦੋ ਏਕੜ ਜਮੀਨ ਖਰੀਦ ਕੇ ਆਪਣਾ ਪ੍ਰੋਜੈਕਟ ਸ਼ੁਰੂ ਕੀਤਾ ਹੈ ਅਤੇ ਲੋਕਾਂ ਨੂੰ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਜੰਡਿਆਲਾ ਵਿੱਚੋਂ ਸਫਾਈ ਦੀਆਂ ਵੱਡੀਆਂ ਉਮੀਦਾਂ ਹਨ, ਜਿਨਾਂ ਉੱਤੇ ਖਰਾ ਉਤਰਨਾ ਜਰੂਰੀ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਕਾਰਜਕਾਰੀ ਏਜੰਸੀਆਂ ਅਤੇ ਵਿਭਾਗੀ ਮੁਖੀ, ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਪਾਬੰਦ ਰਹਿਣ ਅਤੇ ਬਿਨਾਂ ਵਜ੍ਹਾ ਕਿਸੇ ਵੀ ਕਾਰਜ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੀਵਰੇਜ ਬੋਰਡ, ਨਹਿਰੀ ਵਿਭਾਗ ਆਦਿ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਬਾਰੇ ਮੁਖੀਆਂ ਤੋਂ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਹਲਕਾ ਜੰਡਿਆਲਾ ਨੂੰ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨੇ ਵੱਖ-ਵੱਖ ਖੇਡ ਸਟੇਡੀਅਮਾਂ, ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨ ਲਈ ਚੱਲ ਰਹੇ ਕਾਰਜਾਂ, ਹਾਈ ਲੈਵਲ ਪੁਲਾਂ ਦੇ ਨਿਰਮਾਣ, ਪਾਰਕਾਂ, ਸੜਕਾਂ ਦੇ ਨਿਰਮਾਣ, ਪੇਂਡੂ ਲਾਇਬ੍ਰੇਰੀਆਂ, ਛੱਪੜਾਂ ਦੀ ਨਵੀਨੀਕਰਨ ਪ੍ਰਕਿਰਿਆ ਸਮੇਤ ਵੱਡੀ ਗਿਣਤੀ ਕਾਰਜਾਂ ਬਾਰੇ ਜਾਇਜ਼ਾ ਲਿਆ।
ਸ ਹਰਭਜਨ ਸਿੰਘ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਇਹਨਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਮੇਰਾ ਫਰਜ਼ ਹੈ, ਜਿਸ ਵਿੱਚ ਮੈਂ ਰਤੀ ਭਰ ਵੀ ਕੁਤਾਈ ਨਹੀਂ ਬਰਦਾਸਤ ਨਹੀਂ ਕਰਾਂਗਾ।
ਕੈਪਸ਼ਨ
ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਮਾਂ ਬਾਰੇ ਅਧਿਕਾਰੀਆਂ ਅਤੇ ਮੋਹਤਬਰਾਂ ਨਾਲ ਮੀਟਿੰਗ ਕਰਦੇ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ।