Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਕੀਤੇ 5.75 ਕਰੋੜ ਰੁਪਏ ਦੇ ਕੰਮਾਂ ਦੇ ਉਦਘਾਟਨ

ਖ਼ਬਰ ਸ਼ੇਅਰ ਕਰੋ
050284
Total views : 166229

ਜੰਡਿਆਲਾ ਗੁਰੂ, 28 ਅਪ੍ਰੈਲ-(ਸਿਕੰਦਰ ਮਾਨ)- ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੌਣੇ ਛੇ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਵੱਖ-ਵੱਖ ਪਿੰਡਾਂ ਵਿੱਚ ਕੀਤੀ। ਅੱਜ ਸ਼ੁਰੂ ਕੀਤੇ ਗਏ ਮੁੱਖ ਕੰਮਾਂ ਵਿੱਚ ਪਿੰਡ ਦਬੁਰਜੀ ਵਿਖੇ 67 ਲੱਖ ਰੁਪਏ, ਪਿੰਡ ਸੈਦੋਕੇ ਵਿਖੇ 97 ਲੱਖ ਰੁਪਏ, ਪਿੰਡ ਖੱਬੇ ਰਾਜਪੂਤਾਂ ਵਿਖੇ ਦੋ ਕਰੋੜ 17 ਲੱਖ ਰੁਪਏ ਅਤੇ ਮਹਿਤਾ ਚੌਂਕ ਵਿਖੇ 86 ਲੱਖ ਰੁਪਏ ਤੋਂ ਇਲਾਵਾ ਹੋਰ ਪਿੰਡਾਂ ਦੇ ਵਿੱਚ ਕੰਮਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਹੋਏ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ।
ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ।

ਕੈਪਸ਼ਨ
ਜੰਡਿਆਲਾ ਗੁਰੂ ਹਲਕੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।