Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਈ ਟੀ ਓ ਵੱਲੋਂ ਜੰਡਿਆਲਾ ਹਲਕੇ ਦੇ ਤਿੰਨ ਸਕੂਲਾਂ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦੇ ਉਦਘਾਟਨ

ਖ਼ਬਰ ਸ਼ੇਅਰ ਕਰੋ
043982
Total views : 148977

75 ਸਾਲਾਂ ਵਿੱਚ ਸਕੂਲਾਂ ਦੀਆਂ ਕੰਧਾਂ ਨਹੀਂ ਸੀ ਬਣੀਆਂ -ਈ ਟੀ ਓ
ਅੰਮ੍ਰਿਤਸਰ, 3 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਤਿੰਨ ਸਕੂਲਾਂ ਅੰਦਰ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਕੀਤੇ। ਇਨਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ , ਸਰਕਾਰੀ ਐਲੀਮੈਂਟਰੀ ਸਕੂਲ ਜੀਵਨ ਪੰਧੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁਹਾਲਾ ਸ਼ਾਮਿਲ ਹਨ। ਇੰਨਾ ਸਕੂਲਾਂ ਵਿੱਚ ਅੱਜ ਕੈਬਨਿਟ ਮੰਤਰੀ ਨੇ ਸਾਇੰਸ ਲੈਬ, ਕਲਾਸ ਰੂਮ, ਸਕੂਲਾਂ ਦੀ ਚਾਰ ਦੀਵਾਰੀ ਅਤੇ ਪੱਕੇ ਰਸਤੇ ਬੱਚਿਆਂ ਨੂੰ ਸਮਰਪਿਤ ਕੀਤੇ।
ਉਨਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਇਹਨਾਂ ਕੰਮਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਵੱਲੋਂ ਲਏ ਗਏ ਸਹੀ ਫੈਸਲੇ ਨੇ ਪੰਜਾਬ ਦੀ ਤਸਵੀਰ ਬਦਲ ਦਿੱਤੀ ਹੈ। ਉਹਨਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਣੀਆਂ ਵੱਖ-ਵੱਖ ਸਰਕਾਰਾਂ ਨੇ ਸਕੂਲਾਂ ਦੀਆਂ ਕੰਧਾਂ ਤੱਕ ਵੀ ਨਹੀਂ ਸਨ ਕੀਤੀਆਂ, ਅਕਸਰ ਪਸ਼ੂ ਸਕੂਲਾਂ ਦੇ ਅੰਦਰ ਆ ਵੜਦੇ ਸਨ ਪਰ ਹੁਣ ਤੁਹਾਡੇ ਸਰਕਾਰੀ ਸਕੂਲ ਮੋਟੀਆਂ ਫੀਸਾਂ ਲੈਣ ਵਾਲੇ ਨਿਜੀ ਸਕੂਲਾਂ ਨੂੰ ਮਾਤ ਦੇ ਰਹੇ ਹਨ। ਇੱਥੇ ਬੱਚਿਆਂ ਦੀ ਹਰ ਲੋੜ ਪੂਰੀ ਕੀਤੀ ਗਈ ਹੈ ਅਤੇ ਉੱਚ ਵਿਦਿਆ ਪ੍ਰਾਪਤ ਅਧਿਆਪਕ ਪੜਾ ਰਹੇ ਹਨ। ਉਹਨਾਂ ਕਿਹਾ ਕਿ ਤੁਹਾਡੀ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ ਬਿਜਲੀ ਫਰੀ ਦੇ ਦਿੱਤੀ, ਉੱਚ ਕੋਟੀ ਦੇ ਸਕੂਲ ਬਣਾ ਦਿੱਤੇ ਜਿੱਥੇ ਮੁਫਤ ਵਿੱਦਿਆ ਮਿਲ ਰਹੀ ਹੈ ਅਤੇ ਆਮ ਆਦਮੀ ਕਲੀਨਿਕ ਬਣਾ ਕੇ ਮੁਫਤ ਇਲਾਜ ਦੀ ਸਹੂਲਤ ਦੇ ਦਿੱਤੀ ਹੈ।
ਉਹਨਾਂ ਕਿਹਾ ਕਿ ਅੱਜ ਪੰਜਾਬ ਦੇ 20 ਹਜਾਰ ਸਕੂਲਾਂ ਵਿੱਚੋਂ ਇੱਕ ਵੀ ਸਕੂਲ ਅਜਿਹਾ ਨਹੀਂ ਬਚਿਆ ਜਿੱਥੇ ਬੱਚਿਆਂ ਦੀ ਲੋੜ ਅਨੁਸਾਰ ਸਹੂਲਤਾਂ ਨਾ ਹੋਣ। ਉਹਨਾਂ ਕਿਹਾ ਕਿ ਸਿੱਖਿਆ ਤੋਂ ਵੱਡੀ ਕੋਈ ਤਾਕਤ ਅਤੇ ਹਥਿਆਰ ਨਹੀਂ, ਸੋ ਸਾਡੀ ਕੋਸ਼ਿਸ਼ ਬੱਚਿਆਂ ਨੂੰ ਸਿੱਖਿਆ ਦੇ ਕੇ ਸਮੇਂ ਦੇ ਹਾਣੀ ਅਤੇ ਤਾਕਤਵਰ ਬਣਾਉਣਾ ਹੈ।
ਇਸ ਮੌਕੇ ਜੁਗਰਾਜ ਸਿੰਘ ਵੜੈਚ, ਚੇਅਰਮੈਨ ਸ਼ਨਾਖ ਸਿੰਘ, ਬਲਾਕ ਪ੍ਰਧਾਨ ਬਲਰਾਜ ਸਿੰਘ ਤਰਸਿੱਕਾ, ਬਲਾਕ ਪ੍ਰਧਾਨ ਸੁਖਦੇਵ ਸਿੰਘ , ਬਲਾਕ ਪ੍ਰਧਾਨ ਸਵਰਨ ਸਿੰਘ, ਸਰਪੰਚ ਕੁਲਜੀਤ ਕੌਰ, ਸਰਪੰਚ ਫਤਿਹਪਾਲ ਸਿੰਘ, ਜਸਕਰਨ ਸਿੰਘ ਸੰਧੂ, ਸਤਨਾਮ ਸਿੰਘ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਕੈਪਸਨ
ਜੰਡਿਆਲਾ ਹਲਕੇ ਦੇ ਸਕੂਲਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।